ਨਹਿਰ ’ ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਸ੍ਰੀ ਚਮਕੌਰ ਸਾਹਿਬ, 29 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੂੰ ਪਿੰਡ ਖੇੜੀ ਸਲਾਬਤਪੁਰ ਨੇੜੇ ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਸੋਹਣ ਲਾਲ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਸਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾ ਘਰ ਵਿਚ ਰੱਖੀ ਗਈ ਹੈ।
ਸ੍ਰੀ ਚਮਕੌਰ ਸਾਹਿਬ, 29 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੂੰ ਪਿੰਡ ਖੇੜੀ ਸਲਾਬਤਪੁਰ ਨੇੜੇ ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਸੋਹਣ ਲਾਲ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਸਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾ ਘਰ ਵਿਚ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲਾਸ਼ 45 ਤੋਂ 50 ਵਰਿ੍ਹਆਂ ਦੇ ਵਿਅਕਤੀ ਦੀ ਲੱਗਦੀ ਹੈ ਜੋ ਸਿਰੋ ਮੋਨਾ ਤੇ ਮਿੱਟੀ ਰੰਗਾਂ ਕੁੜਤਾ ਪਜਾਮਾ ਪਾਇਆ ਹੋਇਆ ਹੈ। ਇਸ ਦੀ ਕਦ ਕਰੀਬ ਸਾਢੇ 5 ਫੁੱਟ ਦੇ ਕਰੀਬ ਹੈ।