29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਅੱਜ ਤੋਂ ਆਰੰਭ

ਕੀਰਤਪੁਰ ਸਾਹਿਬ, 29 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੀ ਅਗਵਾਈ ਹੇਠ ਅੱਜ ਸਵੇਰੇ 9 ਵਜੇ ਆਰੰਭ ਹੋਵੇਗੀ। ਇਹ ਜਾਣਕਾਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਵਲੋਂ ਸਾਂਝੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-10-2026
ਕੀਰਤਪੁਰ ਸਾਹਿਬ, 29 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੀ ਅਗਵਾਈ ਹੇਠ ਅੱਜ ਸਵੇਰੇ 9 ਵਜੇ ਆਰੰਭ ਹੋਵੇਗੀ। ਇਹ ਜਾਣਕਾਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਵਲੋਂ ਸਾਂਝੀ ਕੀਤੀ ਗਈ। ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪਤਾਲ ਪੁਰੀ ਸਾਹਿਬ ਸਿੱਖ ਸੰਗਤਾਂ ਲਈ ਵਿਸ਼ੇਸ਼ ਧਾਰਮਿਕ ਮਹੱਤਵ ਰੱਖਦਾ ਹੈ ਅਤੇ ਇਸ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਕਰਨਾ ਬਹੁਤ ਹੀ ਪੁੰਨ ਵਾਲਾ ਕਾਰਜ ਹੈ। ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 30 ਅਕਤੂਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਪਹੁੰਚ ਕੇ ਇਸ ਪਵਿੱਤਰ ਸੇਵਾ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਗੁਰਧਾਮਾਂ ਦੀ ਸਫ਼ਾਈ ਅਤੇ ਸਾਂਭ-ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸੰਗਤਾਂ ਨੂੰ ਅਜਿਹੇ ਧਾਰਮਿਕ ਅਤੇ ਸੇਵਾ ਕਾਰਜਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਗੁਰਦੁਆਰਾ ਪਤਾਲ ਪੁਰੀ ਸਾਹਿਬ ਦੇ ਮੈਨੇਜਰ ਸੁਖਬੀਰ ਸਿੰਘ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਦਵਿੰਦਰ ਸਿੰਘ, ਪ੍ਰਦੀਪ ਸਿੰਘ, ਸਰਬਜੀਤ ਸਿੰਘ, ਬਿੱਕਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤਾਂ ਨੂੰ ਚੈੱਕ ਭੇਟ ਕਰ ਰਹੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਹੋਰ । ਰੂਪਨਗਰ ਬਲਾਕ ਦੀਆਂ ਪੰਚਾਇਤਾਂ ਨੂੰ... ਅਗਲੀ ਖ਼ਬਰ ‘ ਪਿੰਡ ਬਚਾਓ- ਪੰਜਾਬ ਬਚਾਓ’ ਸੰਸਥਾ ਵਲੋਂ ‘ਵਿਚਾਰ ਸਮਾਗਮ’ ਕੱਲ੍ਹ
Ad Position 24