ਪੰਚਾਇਤਾਂ ਨੂੰ ਚੈੱਕ ਭੇਟ ਕਰ ਰਹੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਹੋਰ ।
ਰੂਪਨਗਰ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬੀ. ਡੀ.
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬੀ. ਡੀ. ਪੀ. ਓ. ਦਫ਼ਤਰ ਰੂਪਨਗਰ ਵਿਖੇ ਬਲਾਕ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਗਲੀਆਂ ਦੇ ਨਿਰਮਾਣ ਤੇ ਸੁਧਾਰ, ਨਾਲੀਆਂ, ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਤੇ ਹੋਰ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਅਤੇ ਲੋਕਾਂ ਦੀ ਭਾਗੀਦਾਰੀ ਅਹਿਮ ਹੈ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਬਲਾਕ ਸੰਮਤੀ ਮੈਂਬਰ ਅੰਮ੍ਰਿਤਪਾਲ ਸਿੰਘ ਪੱਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।