29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਯੁਵਕ ਮੇਲੇ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਤੇ ਪ੍ਰਬੰਧਕ । ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ

ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ ਖੇਤਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ, ਰੂਪਨਗਰ ਦੇ ਸਹਿਯੋਗ ਨਾਲ 28 ਅਕਤੂਬਰ ਨੂੰ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ ਗਿਆ। ਇਸ ਵਿਚ 16 ਸਕੂਲਾਂ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ।

Ad Position 21
No active advertisement
ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ ਖੇਤਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ, ਰੂਪਨਗਰ ਦੇ ਸਹਿਯੋਗ ਨਾਲ 28 ਅਕਤੂਬਰ ਨੂੰ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ ਗਿਆ। ਇਸ ਵਿਚ 16 ਸਕੂਲਾਂ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ । ਮੇਲੇ ਦੌਰਾਨ ਭਾਸ਼ਣ, ਕਵਿਤਾ ਉਚਾਰਨ, ਸ਼ੁੱਧ ਗੁਰਬਾਣੀ ਉਚਾਰਨ, ਸੁੰਦਰ ਦਸਤਾਰ ਸਜਾਉਣ, ਸੁੰਦਰ ਲਿਖਾਈ ਅਤੇ ਰੰਗ ਭਰੋ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਸ਼ਬਦ ਗਾਇਨ ਨਾਲ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਸੰਦੀਪ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਵੱਖ-ਵੱਖ ਵਿਦਵਾਨਾਂ ਅਤੇ ਅਧਿਆਪਕਾਂ ਨੇ ਬਤੌਰ ਜੱਜ ਸੇਵਾਵਾਂ ਨਿਭਾਈਆਂ, ਜਦਕਿ ਬਿਕਰਮਜੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਸਮਾਗਮ ਦੇ ਅੰਤ ਵਿੱਚ ਮੈਡਮ ਮਨਦੀਪ ਕੌਰ ਨੇ ਸੰਸਥਾ, ਜੱਜ ਸਾਹਿਬਾਨ, ਅਧਿਆਪਕਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੱਡੀ ਸਰਕਲ ਵਲੋਂ ਪ੍ਰਿੰਸੀਪਲ ਸੰਦੀਪ ਕੌਰ, ਜੱਜ ਸਾਹਿਬਾਨ ਅਤੇ ਹਾਜ਼ਰ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਨੂਰਪੁਰ ਬੇਦੀ ਨੇ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ ਅਗਲੀ ਖ਼ਬਰ ਪੰਚਾਇਤਾਂ ਨੂੰ ਚੈੱਕ ਭੇਟ ਕਰ ਰਹੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਹੋਰ । ਰੂਪਨਗਰ ਬਲਾਕ ਦੀਆਂ ਪੰਚਾਇਤਾਂ ਨੂੰ...
Ad Position 24