29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਆਗਾਜ਼ ਮੌਕੇ ਅਧਿਕਾਰੀ ਅਤੇ ਖਿਡਾਰੀ। 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਆਗਾਜ਼

ਰੂਪਨਗਰ, 29 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਸਥਾਨਕ ਡੀ.

Ad Position 21
No active advertisement
ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਬੱਡੀ ਸਰਕਲ ਸਟਾਈਲ ਅੰਡਰ-17 ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਜਗਤਾਰ ਸਿੰਘ ਲੌਂਗੀਆ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 21 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਮੁਕਾਬਲੇ ਲੀਗ-ਕਮ-ਨਾਕਆਊਟ ਪ੍ਰਣਾਲੀ ਤਹਿਤ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਰਾਣੀ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖੇਡ ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਕੁਆਰਟਰ ਫਾਈਨਲ ਅਤੇ ਸੈਮੀਫਾਈਨਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੰਗਰੂਰ, ਗੁਰਦਾਸਪੁਰ, ਫ਼ਰੀਦਕੋਟ ਅਤੇ ਬਠਿੰਡਾ ਦੀਆਂ ਟੀਮਾਂ ਨੇ ਸੈਮੀਫਾਈਨਲ ਲਈ ਕੁਆਲੀਫ਼ਾਈ ਕੀਤਾ। ਇਸ ਮੌਕੇ ਹਰਮਨਦੀਪ ਸਿੰਘ, ਅਸ਼ੋਕ ਕੁਮਾਰ, ਜੁਝਾਰ ਸਿੰਘ ਟਾਈਗਰ, ਅਮਰਜੀਤ ਪਾਲ ਸਿੰਘ, ਰਵੀਇੰਦਰ ਸਿੰਘ, ਇਕਬਾਲ ਸਿੰਘ, ਭੁਪਿੰਦਰ ਸਿੰਘ, ਪਿਆਰੇ ਲਾਲ, ਸੁਰਜੀਤ ਸਿੰਘ, ਕੁਲਦੀਪ ਸਿੰਘ ਅਤੇ ਯਾਦਵਿੰਦਰ ਸਿੰਘ ਨੇ ਬਤੌਰ ਰੈਫ਼ਰੀ ਆਪਣੀ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੀਤੀ ਇਲਾਕੇ ਦੀਆਂ ਸੜਕਾਂ ਦੀ ਸਾਰ ਲੈਣ ਦੀ ਮੰਗ ਅਗਲੀ ਖ਼ਬਰ ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਸੁਹਾਗਣਾਂ ਨੇ ਕਰਵਾ ਚੌਥ ਦੀ ਕਥਾ ਸੁਣੀ
Ad Position 24