ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਯੁਵਕ ਮੇਲੇ ’ਚ ਪੀ. ਐਮ. ਸ੍ਰੀ ਸਕੂਲ ਖੂਹੀ ਦੇ ਬੱਚੇ ਛਾਏ
ਕਾਹਨਪੁਰ ਖੂਹੀ, 29 ਅਕਤੂਬਰ (ਗੁਰਬੀਰ ਸਿੰਘ ਵਾਲੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਜੋਨ ਦੇ ਨੂਰਪੁਰ ਬੇਦੀ ਖੇਤਰ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਸਥਾਨਕ ਪੀ. ਐਮ.
ਕਾਹਨਪੁਰ ਖੂਹੀ, 29 ਅਕਤੂਬਰ (ਗੁਰਬੀਰ ਸਿੰਘ ਵਾਲੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਜੋਨ ਦੇ ਨੂਰਪੁਰ ਬੇਦੀ ਖੇਤਰ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਸਥਾਨਕ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਭਾਗ ਲੈਂਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਦੱਸਿਆ ਕਿ ਇਸ ਯੁਵਕ ਮੇਲੇ ਵਿਚ ਜ਼ਿਲੇ ਭਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ਸਹਿਰਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਪਹਿਲਾ, ਹਰਦੀਪ ਕੌਰ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਗੁਰਬਾਣੀ ਉਚਾਰਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਤਿਆਰੀ ਮੈਡਮ ਬੰਦਨਾ ਵਲੋਂ ਕਰਵਾਈ ਗਈ। ਸਕੂਲ ਪੁੱਜਣ ਤੇ ਇਨ੍ਹਾਂ ਬੱਚੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਨਾਲ ਸਨਮਾਨਿਤ ਕੀਤਾ ਗਿਆ।