18 ਰੇਲ ਗੱਡੀਆਂ ਦਾ ਲਾਂਘਾ, ਨੰਗਲ ਵਾਸੀਆਂ ਲਈ ਜਾਮ ਦਾ ਸੰਤਾਪ : ਡਾ. ਸੁਭਾਸ਼ ਸ਼ਰਮਾ
ਨੰਗਲ, 30 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਨਿਜਾਤ ਦਿਵਾਉਣ ਲਈ ਰੇਲਵੇ ਅੰਡਰ ਪਾਸ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ.
ਨ
ਨੰਗਲ ਰੇਲਵੇ ਫਾਟਕ ’ਤੇ ਅੰਡਰ ਪਾਸ ਬਣਾਉਣ ਦੀ ਮੰਗ ਸਬੰਧੀ ਅੰਬਾਲਾ ਦੇ ਡੀ.ਆਰ.ਐੱਮ. ਨੂੰ ਮੰਗ-ਪੱਤਰ ਸੌਂਪਦੇ ਹੋਏ।
31-10-2026
ਨੰਗਲ, 30 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਨਿਜਾਤ ਦਿਵਾਉਣ ਲਈ ਰੇਲਵੇ ਅੰਡਰ ਪਾਸ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਸ ਮਸਲੇ ਨੂੰ ਲੈ ਕੇ ਅੰਬਾਲਾ ਮੰਡਲ ਦੇ ਡਵੀਜ਼ਨਲ ਰੇਲਵੇ ਮੈਨੇਜਰ (ਡੀ.ਆਰ.ਐਮ.) ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਨੰਗਲ ਰੇਲਵੇ ਫਾਟਕ ’ਤੇ ਅੰਡਰ ਪਾਸ ਬਣਾਉਣ ਦੀ ਮੰਗ ਰੱਖੀ। ਡਾ. ਸ਼ਰਮਾ ਨੇ ਰੇਲਵੇ ਅਧਿਕਾਰੀ ਦੇ ਧਿਆਨ ਵਿਚ ਲਿਆਂਦਾ ਕਿ ਨੰਗਲ ਰੇਲਵੇ ਫਾਟਕ ਤੋਂ ਰੋਜ਼ਾਨਾ ਤਕਰੀਬਨ 18 ਰੇਲ ਗੱਡੀਆਂ ਲੰਘਦੀਆਂ ਹਨ, ਜਿਸ ਕਾਰਨ ਫਾਟਕ ਵਾਰ-ਵਾਰ ਅਤੇ ਲੰਮੇ ਸਮੇਂ ਲਈ ਬੰਦ ਰਹਿੰਦਾ ਹੈ। ਇਸ ਨਾਲ ਆਮ ਲੋਕਾਂ, ਵਪਾਰੀਆਂ, ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਹੋਰ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫਾਟਕ ਬੰਦ ਰਹਿਣ ਕਾਰਨ ਸੜਕਾਂ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਸ਼ਹਿਰ ਦੀ ਆਵਾਜਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਲੋਕਾਂ ਨੂੰ ਮਜਬੂਰੀ ਵੱਸ ਲੰਮੇ ਬਦਲਵੇਂ ਰਸਤਿਆਂ ਰਾਹੀਂ ਆਉਣਾ-ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਫਾਟਕ ’ਤੇ ਅੰਡਰ ਪਾਸ ਬਣਾਉਣ ਦਾ ਪ੍ਰਸਤਾਵ ਪਹਿਲਾਂ ਵੀ ਤਿਆਰ ਕੀਤਾ ਗਿਆ ਸੀ, ਪਰ ਕੁੱਝ ਕਾਰਨਾਂ ਕਰਕੇ ਇਹ ਯੋਜਨਾ ਸਿਰੇ ਨਹੀਂ ਚੜ੍ਹ ਸਕੀ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੀ ਮੌਜੂਦਾ ਲੋੜ ਅਤੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਲੋੜੀਂਦੀਆਂ ਤਕਨੀਕੀ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਮੁਕੰਮਲ ਕਰਕੇ ਅੰਡਰ ਪਾਸ ਦੀ ਯੋਜਨਾ ਮੁੜ ਸ਼ੁਰੂ ਕੀਤੀ ਜਾਵੇ। ਡਾ. ਸ਼ਰਮਾ ਨੇ ਕਿਹਾ ਕਿ ਨੰਗਲ ਦੀਆਂ ਵਧਦੀਆਂ ਲੋੜਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਡਰ ਪਾਸ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ ਅਤੇ ਰੇਲਵੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੀ.ਆਰ.ਐਮ. ਅੰਬਾਲਾ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਸ਼ਰਮਾ ਨੇ ਆਸ ਪ੍ਰਗਟਾਈ ਕਿ ਜਲਦ ਹੀ ਨੰਗਲ ਰੇਲਵੇ ਫਾਟਕ ’ਤੇ ਅੰਡਰ ਪਾਸ ਬਣਾਉਣ ਲਈ ਸਰਵੇਖਣ ਦਾ ਕੰਮ ਮੁੜ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਦੇ ਜਾਮ ਤੋਂ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਵਿਵਸਥਾ ਵਿਚ ਵੀ ਸੁਧਾਰ ਹੋਵੇਗਾ।