31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰੋਪੜ ਦੇ ਰਾਮਪ੍ਰੀਤ ਸਿੰਘ ਬੱਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨਿਯੁਕਤ

ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਰੋਪੜ ਦੇ ਆਗੂ ਰਾਮਪ੍ਰੀਤ ਸਿੰਘ ਬੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਕੀਤਾ ਗਿਆ।

Ad Position 21
No active advertisement
ਰਾਜਪ੍ਰੀਤ ਸਿੰਘ ਬੱਲ 31-10-2026
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਰੋਪੜ ਦੇ ਆਗੂ ਰਾਮਪ੍ਰੀਤ ਸਿੰਘ ਬੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਕੀਤਾ ਗਿਆ। ਰਾਮਪ੍ਰੀਤ ਸਿੰਘ ਬੱਲ ਇਸ ਤੋਂ ਪਹਿਲਾਂ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਅ ਰਹੇ ਹਨ। ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ ’ਤੇ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸੌਂਪੀ ਗਈ ਹੈ। ਇਸ ਮੌਕੇ ਰਾਮਪ੍ਰੀਤ ਸਿੰਘ ਬੱਲ ਨੇ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਵਿਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਵੀ ਯਤਨਸ਼ੀਲ ਰਹਿਣਗੇ। ਉਨ੍ਹਾਂ ਦੀ ਨਿਯੁਕਤੀ ’ਤੇ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਮੁਬਾਰਕਬਾਦ ਦਿੱਤੀ। ਰਾਮਪ੍ਰੀਤ ਸਿੰਘ ਬੱਲ ਨੂੰ ਸੂਬਾ ਮੀਤ ਪ੍ਰਧਾਨ ਦੀ ਮੌਜੂਦਾ ਜ਼ਿੰਮੇਵਾਰੀ ਦੇ ਨਾਲ ਪਾਰਟੀ ਬੁਲਾਰੇ ਦਾ ਅਹੁਦਾ ਮਿਲਣ ਨੂੰ ਰੂਪਨਗਰ ਜ਼ਿਲ੍ਹੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਉਨ੍ਹਾਂ ਦੀ ਸਿਆਸੀ ਭੂਮਿਕਾ ਦੇ ਵਿਸਥਾਰ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਵਾਂ ਖ਼ੂਨ ਦਾਨ ਕੈਂਪ 1 ਨੂੰ ਅਗਲੀ ਖ਼ਬਰ 18 ਰੇਲ ਗੱਡੀਆਂ ਦਾ ਲਾਂਘਾ, ਨੰਗਲ ਵਾਸੀਆਂ ਲਈ ਜਾਮ ਦਾ ਸੰਤਾਪ : ਡਾ. ਸੁਭਾਸ਼ ਸ਼ਰਮਾ
Ad Position 24