ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ
ਮੋਰਿੰਡਾ, 30 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਸੈਕਟਰ ਕਾਈਨੌਰ ਅਧੀਨ ਪੈਂਦੇ ਸਿਹਤ ਕੇਂਦਰਾਂ ਵਿਚ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਕਿਸੇ ਵੀ ਇੱਕ ਥਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉਸ ਤੇ ਲਾਰਵੇ ਸਾਈਡ ਦਵਾਈ ਦਾ ਸਪਰੇਅ ਜਾਂ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ।
ਮੋਰਿੰਡਾ, 30 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਸੈਕਟਰ ਕਾਈਨੌਰ ਅਧੀਨ ਪੈਂਦੇ ਸਿਹਤ ਕੇਂਦਰਾਂ ਵਿਚ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਕਿਸੇ ਵੀ ਇੱਕ ਥਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉਸ ਤੇ ਲਾਰਵੇ ਸਾਈਡ ਦਵਾਈ ਦਾ ਸਪਰੇਅ ਜਾਂ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਘਰਾਂ ਵਿਚ ਪਏ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿਚ ਪਾਣੀ ਨਹੀਂ ਖੜਨ ਦੇਣਾ ਚਾਹੀਦਾ ਤੇ ਸਫ਼ਾਈ ਕਰਨੀ ਚਾਹੀਦੀ ਹੈ। ਇਸ ਮੌਕੇ ਡੇਂਗੂ ਦੇ ਲੱਛਣਾਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਕਰਮਚਾਰੀ ਬੇਅੰਤ ਸਿੰਘ ਤੇ ਹੋਰ ਕਰਮਚਾਰੀ ਮੌਜੂਦ ਸਨ।