01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਸੰਭਾਲਿਆ ਅਹੁਦਾ

ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਥਾਣੇ ਦੇ ਨਵੇਂ ਥਾਣਾ ਮੁਖੀ ਵਜੋਂ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਬੀਤੇ ਦਿਨ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਇਲਾਕੇ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਆਪਸੀ ਤਾਲਮੇਲ ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 01-11-2026
ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਥਾਣੇ ਦੇ ਨਵੇਂ ਥਾਣਾ ਮੁਖੀ ਵਜੋਂ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਬੀਤੇ ਦਿਨ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਇਲਾਕੇ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਆਪਸੀ ਤਾਲਮੇਲ ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਕਿਹਾ ਕਿ ਪੁਲਿਸ ਅਤੇ ਪੱਤਰਕਾਰਤਾ ਦੋਵੇਂ ਹੀ ਸਮਾਜ ਦਾ ਅਹਿਮ ਹਿੱਸਾ ਹਨ। ਪੱਤਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰਕਾਰਾਂ ਤੋਂ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਪੱਤਰਕਾਰਾਂ ਨੇ ਨਵੇਂ ਥਾਣਾ ਮੁਖੀ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਇਲਾਕੇ ਵਿਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਆਮ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਤੋਂ ਬਿਹਤਰ ਸਹੂਲਤ ਮਿਲੇਗੀ। ਮੀਟਿੰਗ ਦੌਰਾਨ ਡਾ ਅਵਿਨਾਸ਼ ਸ਼ਰਮਾ, ਕੁਲਦੀਪ ਸ਼ਰਮਾ, ਹਰਦੀਪ ਸਿੰਘ ਢੀਂਡਸਾ, ਗੁਰਬੀਰ ਸਿੰਘ ਵਾਲੀਆ, ਸੰਜੀਵ ਭੰਡਾਰੀ, ਬਲਵਿੰਦਰ ਰੈਤ, ਪਵਨ ਪਲਹੋਰਾ, ਮਨਦੀਪ ਬਾਲੀ, ਗੁਰਦੀਪ ਸਿੰਘ ਝੱਜ, ਅਜੇ ਪੁਰੀ, ਪ੍ਰਦੀਪ ਧੀਮਾਨ, ਦਲਜੀਤ ਸਿੰਘ ਅਤੇ ਮੁੱਖ ਮੁਨਸ਼ੀ ਸਤਿੰਦਰ ਸਿੰਘ ਸਮੇਤ ਹੋਰ ਪੱਤਰਕਾਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀਆਂ ਵਿਚ ਕੈਸ਼ ਕ੍ਰੈਡਿਟ ਤੇ ਕਿਸਾਨ ਕ੍ਰੈਡਿਟ ਕਾਰਡ ਸੰਬੰਧੀ ਨਵੀਂ ਨੀਤੀ ਵਾਪਸ ਲੈਣ ਦੀ ਮੰਗ ਨਵੀਆਂ ਸ਼ਰਤ...
Ad Position 24