ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਬੈਂਸ ਵਲੋਂ ਨਾਨੋਵਾਲ ਅਤੇ ਤਾਰਾਪੁਰ ਤੋਂ ਬੱਸਾਂ ਕੀਤੀਆਂ ਰਵਾਨਾ
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਨਾਨੋਵਾਲ ਅਤੇ ਤਾਰਾਪੁਰ ਤੋਂ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਨਾਨੋਵਾਲ ਅਤੇ ਤਾਰਾਪੁਰ ਤੋਂ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਜਿਸ ਦਾ ਮੁੱਖ ਮਕਸਦ ਸੂਬੇ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਆਸਥਾ ਨਾਲ ਜੁੜੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚੋਂ ਸ਼ਰਧਾਲੂਆਂ ਨੂੰ ਇਸ ਯੋਜਨਾ ਤਹਿਤ ਤੀਰਥ ਯਾਤਰਾ ’ਤੇ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਇਨ੍ਹਾਂ ਸਹੂਲਤਾਂ ਦਾ ਬਰਾਬਰ ਲਾਭ ਮਿਲੇ। ਇਸ ਮੌਕੇ ਸੂਬੇਦਾਰ ਰਾਜਪਾਲ ਮੋਹੀਵਾਲ, ਬਲਾਕ ਸੰਮਤੀ ਮੈਂਬਰ ਸਮਸ਼ੇਰ ਸਿੰਘ ਲਖੇੜ, ਸਰਪੰਚ ਪੰਮੀ ਤਾਰਾਪੁਰ, ਫੌਜੀ ਭੁਪਿੰਦਰ ਸਿੰਘ ਨਾਨੋਵਾਲ, ਰਸ਼ਵਿੰਦਰ ਸਿੰਘ, ਕੇਸਰ ਸਿੰਘ, ਮਨੀਸ਼, ਬੁੱਧ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।