01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੰਬੋਧਨ ਕਰ ਰਹੇ ਤਰਨਤਾਰਨ ਸਿੰਘ ਬਿੰਦਰਾ ਸਟੇਜ ਤੇ ਬਿਰਾਜਮਾਨ ਸੁਖਜਿੰਦਰ ਸਿੰਘ ਡਾਇਰੈਕਟਰ ਸਾਸਾ ਅਤੇ ਹੋਰ। ਸੁਰੱਖਿਅਤ ਬਚਪਨ ਅਭਿਆਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਜਾਗਰੂਕਤਾ ਕੈਂਪ

ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ.

Ad Position 21
No active advertisement
ਅਜੀਤ ਡੈਸਕ 01-11-2026
ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਜੀਤ ਸਿੰਘ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੂਪਨਗਰ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ, ਨਿੱਜੀ ਸੁਰੱਖਿਆ ਅਤੇ ਸੰਭਾਵੀ ਖ਼ਤਰਿਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਆਪਣੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਬਿਨਾਂ ਝਿਜਕ ਆਪਣੇ ਮਾਪਿਆਂ ਜਾਂ ਅਧਿਆਪਕਾਂ ਨਾਲ ਗੱਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਸ. ਬਿੰਦਰਾ ਨੇ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਤਹਿਤ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਵਿੱਚ ਅਜਿਹੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਹਰ ਬੱਚੇ ਤੱਕ ਕਾਨੂੰਨੀ ਜਾਣਕਾਰੀ ਪਹੁੰਚਾਈ ਜਾ ਸਕੇ ਅਤੇ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਸੁਰੱਖਿਅਤ ਬਚਪਨ ਬਤੀਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸੁਸਾਇਟੀਆਂ ਸਬੰਧੀ ਨਵੀਂ ਨੀਤੀ ਵਿਰੁੱਧ 2 ਨਵੰਬਰ ਨੂੰ ਡੀ . ਸੀ . ਦਫ਼ਤਰ ਅੱਗੇ ਧਰਨਾ ਦੇਣਗੇ ਕਿਸਾਨ ਸੰਯੁਕਤ ਕਿਸ... ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਵਿਖ਼ੇ ਖੂਨਦਾਨ ਕੈਂਪ ਅੱਜ
Ad Position 24