01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਹਿਕਾਰੀ ਸੁਸਾਇਟੀਆਂ ਸਬੰਧੀ ਨਵੀਂ ਨੀਤੀ ਵਿਰੁੱਧ 2 ਨਵੰਬਰ ਨੂੰ ਡੀ . ਸੀ . ਦਫ਼ਤਰ ਅੱਗੇ ਧਰਨਾ ਦੇਣਗੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਦਿੱਤਾ ਜਾਵੇਗਾ ਧਰਨਾ

ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਨੀਤੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 2 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਅੱਗੇ ਧਰਨਾ ਦਿੱਤਾ ਜਾਵੇਗਾ। ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।

Ad Position 21
No active advertisement
ਅਜੀਤ ਡੈਸਕ 01-11-2026
ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਨੀਤੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 2 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਅੱਗੇ ਧਰਨਾ ਦਿੱਤਾ ਜਾਵੇਗਾ। ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਦੇ ਆਗੂ ਦਲਜੀਤ ਸਿੰਘ ਚਲਾਕੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ’ਤੇ ਲਾਗੂ ਕੀਤੇ ਜਾ ਰਹੇ ਨਵੇਂ ਨਿਯਮ ਕਿਸਾਨਾਂ ਅਤੇ ਸੁਸਾਇਟੀਆਂ ਦੇ ਹਿਤਾਂ ਦੇ ਵਿਰੁੱਧ ਹਨ। ਇਨ੍ਹਾਂ ਨਿਯਮਾਂ ਕਾਰਨ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਨਿਯਮਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਦੱਸਿਆ ਕਿ ਧਰਨੇ ਉਪਰੰਤ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਹੀਂ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਕਿਸਾਨ ਆਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਿਸਾਨ ਸਾਥੀਆਂ ਸਮੇਤ ਧਰਨੇ ਵਿਚ ਸ਼ਮੂਲੀਅਤ ਕਰਕੇ ਇਸ ਸੰਘਰਸ਼ ਨੂੰ ਸਹਿਯੋਗ ਦੇਣ। ਇਸ ਸਬੰਧੀ ਜਾਣਕਾਰੀ ਗੁਰਚਰਨ ਸਿੰਘ ਢੋਲਣ ਮਾਜਰਾ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੀ . ਜੀ . ਸੀ . ਯੂਨੀਵਰਸਿਟੀ ਦੇ ਸਟਾਰਟਅੱਪ ਮੁਕਾਬਲੇ ਵਿਚ ਯਾਨਾ ਮਲਹੋਤਰਾ ਨੇ ਹਾਸਿਲ ਕੀਤਾ ਪਹਿਲਾ ਸਥਾਨ ਇਕਲੌਤੀ ਸਕੂਲੀ... ਅਗਲੀ ਖ਼ਬਰ ਸੰਬੋਧਨ ਕਰ ਰਹੇ ਤਰਨਤਾਰਨ ਸਿੰਘ ਬਿੰਦਰਾ ਸਟੇਜ ਤੇ ਬਿਰਾਜਮਾਨ ਸੁਖਜਿੰਦਰ ਸਿੰਘ ਡਾਇਰੈਕਟਰ ਸਾਸਾ ਅਤੇ ਹੋਰ। ਸੁਰੱਖਿਅਤ ਬਚ...
Ad Position 24