01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੈਸ਼ਨਲ ਸਾਇੰਸ ਡਰਾਮਾ ਮੁਕਾਬਲੇ ਵਿਚ ਜ਼ਿਲ੍ਹਾ ਪੱਧਰ ’ ਤੇ ਰਾਏਪੁਰ ਸਕੂਲ ਦੀ ਬਾਦਸ਼ਾਹਤ ਕਾਇਮ , ਲਗਾਤਾਰ ਤੀਜੀ ਵਾਰ ਜਿੱਤਿਆ ਚੈਂਪੀਅਨ ਦਾ ਖ਼ਿਤਾਬ

ਨੂਰਪੁਰ ਬੇਦੀ, 31 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੈਸ਼ਨਲ ਸਾਇੰਸ ਸੈਂਟਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ ਸੀ ਈ ਆਰ ਟੀ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਰੂਪਨਗਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਰੂਪਨਗਰ ਵਿਖੇ ਕਰਵਾਇਆ ਗਿਆ। ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਗਿਆਨਕ ਸੋਚ, ਨਵੀਨਤਾ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਆਪਣੀਆਂ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ: ਰਾਜੇਸ਼ ਚੌਧਰੀ 01-11-2026
ਨੂਰਪੁਰ ਬੇਦੀ, 31 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੈਸ਼ਨਲ ਸਾਇੰਸ ਸੈਂਟਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ ਸੀ ਈ ਆਰ ਟੀ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਰੂਪਨਗਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਰੂਪਨਗਰ ਵਿਖੇ ਕਰਵਾਇਆ ਗਿਆ। ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਗਿਆਨਕ ਸੋਚ, ਨਵੀਨਤਾ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਆਪਣੀਆਂ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਚ ਸ ਹ ਸਕੂਲ ਰਾਏਪੁਰ ਦੀ ਟੀਮ ਨੇ ਸਕੂਲ ਮੁਖੀ ਸ਼੍ਰੀਮਤੀ ਏਕਤਾ ਭਾਰਦਵਾਜ ਅਤੇ ਗਾਈਡ ਅਧਿਆਪਕ ਜਗਜੀਤ ਸਿੰਘ ਦੀ ਅਗਵਾਈ ਹੇਠ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਨਾਲ ਸਕੂਲ ਨੇ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਪੱਧਰ ’ਤੇ ਚੈਂਪੀਅਨ ਬਣਨ ਦਾ ਮਾਣ ਹਾਸਲ ਕਰਦਿਆਂ ਇਤਿਹਾਸਕ ਹੈਟ੍ਰਿਕ ਦਰਜ ਕੀਤੀ ਹੈ। ਹੁਣ ਜੇਤੂ ਟੀਮ ਪੰਜਾਬ ਰਾਜ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿਚ ਜ਼ਿਲ੍ਹਾ ਰੂਪਨਗਰ ਦੀ ਪ੍ਰਤੀਨਿਧਤਾ ਕਰੇਗੀ। ਜੇਤੂ ਵਿਦਿਆਰਥੀਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ, ਵਿਗਿਆਨਕ ਸਮਝ ਅਤੇ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਪੰਜਾਬ ਰਾਜ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਸ ਇਤਿਹਾਸਕ ਪ੍ਰਾਪਤੀ ’ਤੇ ਸਮੂਹ ਸਕੂਲ ਸਟਾਫ਼, ਵਿਦਿਆਰਥੀਆਂ, ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਸ ਪ੍ਰਗਟਾਈ ਗਈ ਕਿ ਟੀਮ ਪੰਜਾਬ ਰਾਜ ਪੱਧਰੀ ਮੁਕਾਬਲੇ ਵਿਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹਾ ਰੂਪਨਗਰ ਦਾ ਨਾਮ ਹੋਰ ਉੱਚਾ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ’ ਚ ਪਬਲਿਕ ਭਾਗੀਦਾਰੀ ਵਧਾਉਣ ਲਈ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ - ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਝੱਜ ਗੋਤ ਦੀ ਮੋੜ੍ਹੀ ( ਦਾਦੀ ਸਤੀ ) ’ ਤੇ ਮੇਲਾ ਕੱਲ੍ਹ ਨੂੰ
Ad Position 24