ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ . ਏ . ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਨੂਰਪੁਰ ਬੇਦੀ, 31 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬੀ. ਏ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।
ਨੂਰਪੁਰ ਬੇਦੀ, 31 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬੀ. ਏ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਦਸੰਬਰ ਪ੍ਰੀਖਿਆਵਾਂ ਵਿਚੋਂ ਐਲਾਨੇ ਗਏ ਨਤੀਜੇ ਦੌਰਾਨ ਟਿੱਬਾ ਨੰਗਲ ਕਾਲਜ ਬੀ. ਏ ਦੀ ਵਿਦਿਆਰਥਣ ਕੋਮਲਪ੍ਰੀਤ ਨੇ 93.7% ਅਤੇ ਜਸ਼ਨਪ੍ਰੀਤ 93.7% ਪਹਿਲਾ ਜੈਸਮੀਨ ਰਾਣਾ 91.5% ਅਤੇ ਕਿਰਨ ਦੇਵੀ 91.5% ਦੂਜਾ ਅਤੇ ਪ੍ਰਿਅੰਕਾ ਨੇ 89.4% ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਖ਼ੁਸ਼ੀ ਦੇ ਮੌਕੇ ’ਤੇ ਸਤਿਗੁਰੂ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੁਆਰਾ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ ਅਤੇ ਭੂਰੀਵਾਲੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਵੀ ਸਾਰੇ ਸਟੂਡੈਂਟਸ ਨੂੰ ਵਧਾਈ ਸੰਦੇਸ਼ ਭੇਜੇ ਗਏ। ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਦੁਆਰਾ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ। ਇਸ ਮੌਕੇ ’ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।