ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਸੁਆੜਾ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਕਾਹਨਪੁਰ ਖੂਹੀ, 31 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰੂਪਨਗਰ ਦੇ ਪਿੰਡ ਸੁਆੜਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।
ਕਾਹਨਪੁਰ ਖੂਹੀ, 31 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰੂਪਨਗਰ ਦੇ ਪਿੰਡ ਸੁਆੜਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦਾ ਇੱਕ ਅਹਿਮ ਲੋਕ ਭਲਾਈ ਉਪਰਾਲਾ ਹੈ, ਜਿਸ ਦਾ ਮੁੱਖ ਮਕਸਦ ਸੂਬੇ ਦੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਆਰਥਿਕ ਤੰਗੀਆਂ ਜਾਂ ਹੋਰ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ। ਇਸ ਸਕੀਮ ਰਾਹੀਂ ਸਰਕਾਰ ਵਲੋਂ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਯਾਤਰਾ ਦੌਰਾਨ ਆਵਾਜਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਸੁਆੜਾ ਦੇ ਵਸਨੀਕਾਂ ਅਤੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਉਨ੍ਹਾਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਵਧੀਆ ਮੌਕਾ ਹੈ।