31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਾਹਰੀ ਸ੍ਰੋਤ ਮੁਲਾਜ਼ਮਾਂ ਵਲੋਂ 14 ਨਵੰਬਰ ਦੇ ਧੂਰੀ ਮੋਰਚੇ ਸੰਬੰਧੀ ਮੀਟਿੰਗ

ਸ਼੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਹਰੀ ਸ੍ਰੋਤ ਮੁਲਾਜ਼ਮਾਂ ਵਲੋਂ 14 ਨਵੰਬਰ ਨੂੰ ਧੂਰੀ ਵਿਖੇ ਹੋਣ ਵਾਲੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ। ਇਸ ਸਬੰਧੀ ਕਪਿਲ ਮਹਿੰਦਲੀ, ਮੱਖਣ ਕਾਲਸ, ਜੱਸੀ ਕੀਰਤਪੁਰ, ਇੰਦਰਪਾਲ ਰਾਣਾ, ਗੁਰਜੀਤ ਲਮਲੈਹੜੀ, ਗੁਰਮੁਖ ਸਿੰਘ ਕਲੋਤਾ, ਗੋਲਡੀ ਜਿੰਦਵੜੀ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 6 ਨਵੰਬਰ ਤੱਕ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 01-11-2026
ਸ਼੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਹਰੀ ਸ੍ਰੋਤ ਮੁਲਾਜ਼ਮਾਂ ਵਲੋਂ 14 ਨਵੰਬਰ ਨੂੰ ਧੂਰੀ ਵਿਖੇ ਹੋਣ ਵਾਲੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ।ਇਸ ਸਬੰਧੀ ਕਪਿਲ ਮਹਿੰਦਲੀ, ਮੱਖਣ ਕਾਲਸ, ਜੱਸੀ ਕੀਰਤਪੁਰ, ਇੰਦਰਪਾਲ ਰਾਣਾ, ਗੁਰਜੀਤ ਲਮਲੈਹੜੀ, ਗੁਰਮੁਖ ਸਿੰਘ ਕਲੋਤਾ, ਗੋਲਡੀ ਜਿੰਦਵੜੀ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 6 ਨਵੰਬਰ ਤੱਕ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਪਰੰਤੂ ਸਰਕਾਰ ਵਲੋਂ ਇਸ ਵੱਲ ਕੋਈ ਤਵਜੋਂ ਨਹੀਂ ਦਿੱਤੀ ਜਾ ਰਹੀ। ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਾਹਰੀ ਸ੍ਰੋਤ ਬਿੱਲ 2026 ਤਹਿਤ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਪਰੰਤੂ ਦੁੱਖ ਦੀ ਗੱਲ ਹੈ ਸੂਬਾ ਸਰਕਾਰ ਵਲੋਂ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਅਨੁਸਾਰ ਬਾਹਰੀ ਸ੍ਰੋਤ ਮੁਲਾਜ਼ਮਾਂ ਨਾਲ ਧੱਕਾ ਨਾ ਕੀਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ 57ਵਾਂ ਸਾਲਾਨਾ ਮਹਾਂ ਉਤਸਵ ਅਗਲੀ ਖ਼ਬਰ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਭਾਜਪਾ ਰੋਪੜ ਮੰਡਲ ਵਲੋਂ ਸ਼ਰਧਾਂਜਲੀ ਭੇਟ
Ad Position 24