31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 31 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ. ਸ.

Ad Position 21
No active advertisement
ਸਨਮਾਨਿਤ ਵਿਦਿਆਰਥੀ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਨਾਲ। 01-11-2026
ਰੂਪਨਗਰ, 31 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ.ਸ.ਸ.ਸ. ਬਜਰੂੜ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਹੈਂਡਬਾਲ, ਸ਼ਤਰੰਜ ਅਤੇ ਕੁਸ਼ਤੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੜਕਿਆਂ ਦੇ ਸ਼ਤਰੰਜ ਮੁਕਾਬਲੇ ਵਿਚ ਖ਼ਾਲਸਾ ਮਾਡਲ ਸਕੂਲ ਦੇ ਖਿਡਾਰੀ ਸੋਹਲਪ੍ਰੀਤ ਸਿੰਘ ਅਤੇ ਲੜਕੀਆਂ ਦੇ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਖਿਡਾਰਨ ਨਰਗਿਸ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਹੈਂਡਬਾਲ ਲੜਕਿਆਂ ਦੇ ਮੁਕਾਬਲੇ ਵਿਚ ਬਲਾਕ-2 ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿਚ ਖ਼ਾਲਸਾ ਸਕੂਲ ਦੇ ਖਿਡਾਰੀ ਅਨਮੋਲਪ੍ਰੀਤ ਸਿੰਘ, ਮੁਹੰਮਦ ਅਨਾਈਤੁਲਾ, ਮੁਹੰਮਦ ਸਫਾਤੁਲਹਾ, ਕ੍ਰਿਸ਼ਨ ਕੁਮਾਰ, ਗੁਰਪ੍ਰੀਤ ਸਿੰਘ ਅਤੇ ਜਸਕੀਰਤ ਸਿੰਘ ਸ਼ਾਮਿਲ ਸਨ। ਹੈਂਡਬਾਲ ਲੜਕੀਆਂ ਦੇ ਮੁਕਾਬਲੇ ਵਿਚ ਬਲਾਕ -2 ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਟੀਮ ਵਿਚ ਖ਼ਾਲਸਾ ਸਕੂਲ ਦੀਆਂ ਖਿਡਾਰਨਾ ਇਰਲੀਨ ਕੌਰ, ਸਹਿਜਦੀਪ ਕੌਰ, ਗੁਰਨੂਰ ਕੌਰ, ਗੁਰਲੀਨ ਕੌਰ ਅਤੇ ਕਿਰਨਦੀਪ ਕੌਰ ਸ਼ਾਮਿਲ ਸਨ। ਕੁਸ਼ਤੀ ਦੇ ਮੁਕਾਬਲੇ ਵਿਚ ਖ਼ਾਲਸਾ ਮਾਡਲ ਸਕੂਲ ਦੇ ਕਾਰਤਿਕ ਨੇ ਤੀਜਾ ਸਥਾਨ ਹਾਸਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨਾਂ ਦੇ ਇਸ ਵਧੀਆ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਖ਼ਾਲਸਾ ਮਾਡਲ ਸਕੂਲ, ਹੈਂਡਬਾਲ ਕੋਚ ਮਨਪ੍ਰੀਤ ਕੌਰ, ਕਿਰਨਜੀਤ ਕੌਰ, ਗੀਤਾ ਰਾਣੀ, ਬਲਜਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਆਗੂਆਂ ਵਲੋਂ ਨਰੇਸ਼ ਸੈਣੀ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੱਜ ਵਿਖੇ ‘ਦ ਸਟਰੀਟ ਚੈਪਟਰ’ ਦੀ ਲਾਇਬ੍ਰੇਰੀ ਸਥਾਪਿਤ
Ad Position 24