500 ਤੋਂ ਵੱਧ ਨੌਜਵਾਨਾਂ ਨੇ ਲਿਆ ਹਿੱਸਾ , ਵਿਧਾਇਕ ਦਿਨੇਸ਼ ਚੱਢਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ
ਪੁਰਖਾਲੀ ਤੇ ਮੀਆਂਪੁਰ ਦੇ ਰਿਹਾਇਸ਼ੀ ਇਲਾਕਿਆਂ ’ਚ ਥਾਂ-ਥਾਂ ਖੁੱਲ੍ਹੀਆਂ ਕਬਾੜੀਆਂ ਦੀਆਂ ਦੁਕਾਨਾਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ
ਪੁਰਖਾਲੀ, 1 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਰਿਹਾਇਸ਼ੀ ਇਲਾਕਿਆਂ ’ਚ ਥਾਂ-ਥਾਂ ਖੁੱਲ੍ਹੀਆਂ ਕਬਾੜੀਆਂ ਦੀਆਂ ਦੁਕਾਨਾਂ ਅੱਜ-ਕੱਲ੍ਹ ਆਮ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਅਤੇ ਸਿਰਦਰਦੀ ਦਾ ਸਬੱਬ ਬਣ ਰਹੀਆਂ ਹਨ। ਇਹ ਦੁਕਾਨਾਂ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾਉਂਦੀਆਂ ਹਨ, ਬਲਕਿ ਸਥਾਨਕ ਲੋਕਾਂ ਦੀ ਸਿਹਤ, ਸੁਰੱਖਿਆ ਤੇ ਰੋਜ਼ਾਨਾ ਜ਼ਿੰਦਗੀ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ।
ਪੁਰਖਾਲੀ, 1 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਰਿਹਾਇਸ਼ੀ ਇਲਾਕਿਆਂ ’ਚ ਥਾਂ-ਥਾਂ ਖੁੱਲ੍ਹੀਆਂ ਕਬਾੜੀਆਂ ਦੀਆਂ ਦੁਕਾਨਾਂ ਅੱਜ-ਕੱਲ੍ਹ ਆਮ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਅਤੇ ਸਿਰਦਰਦੀ ਦਾ ਸਬੱਬ ਬਣ ਰਹੀਆਂ ਹਨ। ਇਹ ਦੁਕਾਨਾਂ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾਉਂਦੀਆਂ ਹਨ, ਬਲਕਿ ਸਥਾਨਕ ਲੋਕਾਂ ਦੀ ਸਿਹਤ, ਸੁਰੱਖਿਆ ਤੇ ਰੋਜ਼ਾਨਾ ਜ਼ਿੰਦਗੀ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ। ਇਸ ਸੰਬੰਧੀ ਇਲਾਕਾ ਵਾਸੀ ਸਮਾਜ ਸੇਵੀ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਰਵਿੰਦਰ ਸਿੰਘ, ਹਰਮਨ ਸਿੰਘ, ਜਸਵਿੰਦਰ ਸਿੰਘ ਤੇ ਹਰਦੀਪ ਸਿੰਘ ਆਦਿ ਨੇ ਦੱਸਿਆ ਕਿ ਪੁਰਖਾਲੀ ਤੇ ਮੀਆਂਪੁਰ ਵਿਖੇ ਕਬਾੜੀਆਂ ਦੀਆਂ ਦੁਕਾਨਾਂ ਦੀ ਖ਼ੂਬ ਭਰਮਾਰ ਹੋਈ ਪਈ ਹੈ ਹੈ। ਕਬਾੜ ਦੀਆਂ ਦੁਕਾਨਾਂ ਆਮ ਲੋਕਾਂ ਦੀ ਸਿਹਤ ਲਈ ਵੱਡਾ ਖ਼ਤਰਾ ਬਣੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਕਬਾੜੀਏ ਅਕਸਰ ਹੀ ਪਲਾਸਟਿਕ ਦੇ ਸਾਮਾਨ ਤੇ ਹੋਰ ਸਾਮਾਨ ਨੂੰ ਅੱਗ ਲਗਾਉਂਦੇ ਰਹਿੰਦੇ ਹਨ, ਜਿਸ ਨਾਲ ਇਲਾਕੇ ਅੰਦਰ ਪ੍ਰਦੂਸ਼ਣ ਤਾਂ ਪੈਦਾ ਹੁੰਦਾ ਹੀ ਹੈ ਸਗੋਂ ਇਸ ਨਾਲ ਹਾਦਸਿਆਂ ਦਾ ਵੀ ਵੱਡਾ ਖ਼ਤਰਾ ਬਣ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਆਂਢੀ ਸੂਬੇ ਹਿਮਾਚਲ ਦੇ ਇਕ ਪਿੰਡ ਵਿਖੇ ਕਬਾੜੀਆਂ ਵਲੋਂ ਸਾਮਾਨ ਨੂੰ ਲਗਾਈ ਅੱਗ ਨਾਲ ਬਲਾਸਟ ਹੋਣ ਕਾਰਨ ਇਥੋਂ ਨੇੜਲੇ ਪਿੰਡ ਜੋਧਪੁਰ (ਕਕੌਟ) ਦੇ ਦੋ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਸਨ। ਉਨ੍ਹਾਂ ਦੱਸਿਆ ਕਿ ਇਹ ਕਬਾੜੀਏ ਅਕਸਰ ਹੀ ਆਪਣਾ ਸਾਮਾਨ ਦੁਕਾਨਾਂ ਤੋਂ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਬਿਖੇਰ ਦਿੰਦੇ ਹਨ, ਜਿਸ ਨਾਲ ਲੰਘਣ ਵਾਲਾ ਰਸਤਾ ਬਹੁਤ ਤੰਗ ਹੋ ਜਾਂਦਾ ਹੈ। ਇਸ ਤੋਂ ਇਲਾਵਾ ਕਬਾੜ ਲੋਡ ਕਰਨ ਤੇ ਉਤਾਰਨ ਵਾਲੀਆਂ ਗੱਡੀਆਂ ਸੜਕਾਂ ਦੇ ਵਿਚਕਾਰ ਖੜ੍ਹੀਆਂ ਰਹਿਣ ਕਰਕੇ ਟ੍ਰੈਫ਼ਿਕ ਜਾਮ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧਦਾ ਹੈ। ਉਨ੍ਹਾਂ ਦੱਸਿਆ ਕਿ ਪੁਰਖਾਲੀ ਤੇ ਮੀਆਂਪੁਰ ਦੇ ਕੁੱਝ ਕਬਾੜੀਆਂ ’ਤੇ ਚੋਰੀ ਦੇ ਮਾਮਲੇ ਦੀ ਦਰਜ ਹੋ ਚੁੱਕੇ ਹਨ, ਜਿਨ੍ਹਾਂ ਨੂੰ ਕਿ ਇਲਾਕਾ ਵਾਸੀਆਂ ਵਲੋਂ ਰੰਗੇ ਹੱਥੀ ਚੋਰੀ ਕਰਦੇ ਫੜਿਆ ਗਿਆ ਸੀ ਤੇ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਉਨ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਤੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਤੋਂ ਮੰਗ ਕੀਤੀ ਕਿ ਪੁਰਖਾਲੀ ਤੇ ਮੀਆਂਪੁਰ ਵਿਖੇ ਸੜਕਾਂ ਅਤੇ ਗਲੀਆਂ ’ਚ ਖੁੱਲ੍ਹੀਆਂ ਕਬਾੜੀਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਜਾਵੇ ਅਤੇ ਇਨ੍ਹਾਂ ਦੁਕਾਨਾਂ ਨੂੰ ਆਬਾਦੀ ਤੋਂ ਬਾਹਰ ਕਿਸੇ ਢੁਕਵੀਂ ਥਾਂ ’ਤੇ ਤਬਦੀਲ ਕਰਵਾਇਆ ਜਾਵੇ।