02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਜਨਗਣਨਾ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਮੁਹਿੰਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ.

Ad Position 21
No active advertisement
ਸਵੈ-ਗਣਨਾ ਜਾਗਰੂਕਤਾ ਕੈਂਪ ਦੌਰਾਨ ਗੱਲਬਾਤ ਕਰ ਰਹੇ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਜਾਣਕਾਰੀ ਦੇ ਰਹੇ ਪ੍ਰਬੰਧਕ। 02-11-2026
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਜਨਗਣਨਾ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਮੁਹਿੰਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਅਤੇ ਡਿਪਟੀ ਸਟੈਟਿਸਟੀਕਲ ਐਂਡ ਇਕਨਾਮਿਕ ਅਫ਼ਸਰ ਅਰੁਣ ਕੁਮਾਰ ਮਹਾਜਨ ਦੀ ਅਗਵਾਈ ਹੇਠ ਚਲਾਈ ਗਈ। ਮੁਹਿੰਮ ਦੌਰਾਨ ਜ਼ਿਲ੍ਹਾ ਮਾਸਟਰ ਟਰੇਨਰ ਸਤਨਾਮ ਸਿੰਘ, ਇਨਵੈਸਟੀਗੇਟਰ ਸੁਖਵੀਰ ਸਿੰਘ ਅਤੇ ਯੰਗ ਪ੍ਰੋਫੈਸ਼ਨਲ ਸਤਵਿੰਦਰ ਸਿੰਘ ਨੇ ਲੋਕਾਂ ਨੂੰ ਸਵੈ-ਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੇ ਮਕਾਨ ਅਤੇ ਪਰਿਵਾਰ ਸੰਬੰਧੀ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਸਵੈ-ਗਣਨਾ ਆਈ. ਡੀ. ਵੀ ਪ੍ਰਾਪਤ ਹੋਵੇਗੀ। ਇਸ ਮੌਕੇ ਲੋਕਾਂ ਨੂੰ ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨ, ਮੋਬਾਈਲ ਓ. ਟੀ. ਪੀ. ਰਾਹੀਂ ਤਸਦੀਕ ਕਰਨ, ਮਕਾਨ ਦੀ ਸਥਿਤੀ ਦਰਜ ਕਰਨ ਅਤੇ ਸਹੀ ਜਾਣਕਾਰੀ ਭਰਨ ਦੀ ਵਿਧੀ ਬਾਰੇ ਵੀ ਜਾਣੂ ਕਰਵਾਇਆ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਆਪਣੇ ਪਰਿਵਾਰ ਤੇ ਮਕਾਨ ਸੰਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਭਰੋਸੇਯੋਗ ਅੰਕੜੇ ਦੇਸ਼ ਦੇ ਵਿਕਾਸ ਅਤੇ ਸਿੱਖਿਆ, ਸਿਹਤ, ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਦੀਆਂ ਭਵਿੱਖੀ ਯੋਜਨਾਵਾਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਤਹਿਸੀਲਦਾਰ ਰੂਪਨਗਰ ਸੁਰਿੰਦਰਪਾਲ ਸਿੰਘ ਪੰਨੂ, ਜ਼ਿਲ੍ਹਾ ਕੋਆਰਡੀਨੇਟਰ ਜਨਗਣਨਾ ਸਤਿਆ ਨਾਰਾਇਣ, ਧਰਮਪ੍ਰੀਤ ਸਿੰਘ, ਜ਼ਿਲ੍ਹਾ ਮਾਸਟਰ ਟਰੇਨਰ ਰਵਿੰਦਰ ਸਿੰਘ ਰੱਬੀ ਅਤੇ ਰੋਹਿਤ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਪਟੇਲ ਦੀ ਜੈਅੰਤੀ ਮੌਕੇ ਬੀ. ਬੀ. ਐਮ. ਬੀ. ਨੰਗਲ ਵਲੋਂ ‘ਏਕਤਾ ਦੌੜ’ ਦਾ ਆਯੋਜਨ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾਉਣ ਲਈ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਵਿਸ਼ਾਲ ਬਾਈਕ ਰੈਲੀ
Ad Position 24