02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਕੇਂਦਰ ਦੀ ਤਰਜ਼ ’ਤੇ ਮਿਲੇਗਾ 63 ਫ਼ੀਸਦੀ ਮਹਿੰਗਾਈ ਭੱਤਾ-ਡਾ. ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 02-11-2026
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਜੇ. ਐਸ. ਨਿੱਕੂਵਾਲ)-ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲੇ ਹੀ ਦਿਨ ਤੋਂ ਕੇਂਦਰ ਸਰਕਾਰ ਦੀ ਤਰਜ਼ ’ਤੇ 63 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਪਿਛਲੇ ਸਾਰੇ ਬਕਾਏ ਵੀ ਜਾਰੀ ਕੀਤੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਅੱਜ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਸੱਭਿਆਚਾਰਕ ਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਈ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਤੇ ਨੰਗਲ ਨੂੰ ਜੋੜ ਕੇ ਵਿਸ਼ੇਸ਼ ਸੈਲਾਨੀ ਕੇਂਦਰ ਵਿਕਸਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੰਗਲ ਵਿਚ ਵਾਟਰ ਸਪੋਰਟਸ ਤੇ ਹੋਰ ਸੈਰ-ਸਪਾਟਾ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਇਸ ਨਾਲ ਇਲਾਕੇ ਵਿਚ ਸੈਲਾਨੀਆਂ ਦੀ ਆਮਦ ਵਧੇਗੀ ਅਤੇ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ, ਕਰਮ ਚੰਦ ਜੱਜਰ, ਜਗਦੀਪ ਚੰਦ ਪਿੰਕੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਪਰਾਸ਼ਰ ਵਲੋਂ ‘ ਆਪ ’ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਕੀਤੀ ਆਲੋਚਨਾ ਅਗਲੀ ਖ਼ਬਰ ਸਰਦਾਰ ਪਟੇਲ ਦੀ ਜੈਅੰਤੀ ਮੌਕੇ ਬੀ. ਬੀ. ਐਮ. ਬੀ. ਨੰਗਲ ਵਲੋਂ ‘ਏਕਤਾ ਦੌੜ’ ਦਾ ਆਯੋਜਨ
Ad Position 24