ਭਾਜਪਾ ਸਰਕਾਰ ਬਣਨ ’ ਤੇ ਪੰਜਾਬ ਨੂੰ ਨਿਸ਼ਚਿਤ ਸਮੇਂ ਅੰਦਰ ਨਸ਼ਾ ਮੁਕਤ ਕਰਾਂਗੇ - ਐਡ . ਮਿੱਤਲ
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਮੌਜੂਦਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਿਕਾਸ ਦੇ ਵੱਡੇ-ਵੱਡੇ ਸਪਨੇ ਦਿਖਾ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਬਜਾਏ ਵਿਨਾਸ਼ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਤੇ ਨਸ਼ਿਆਂ ਦਾ ਵਧਦਾ ਕਾਰੋਬਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ।
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਮੌਜੂਦਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਿਕਾਸ ਦੇ ਵੱਡੇ-ਵੱਡੇ ਸਪਨੇ ਦਿਖਾ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਬਜਾਏ ਵਿਨਾਸ਼ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਤੇ ਨਸ਼ਿਆਂ ਦਾ ਵਧਦਾ ਕਾਰੋਬਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਨਿਰਧਾਰਿਤ ਸਮੇਂ ਅੰਦਰ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਲਈ ਰੁਜ਼ਗਾਰ ਤੇ ਬਿਹਤਰ ਭਵਿੱਖ ਦੇ ਮੌਕੇ ਪੈਦਾ ਕੀਤੇ ਜਾਣਗੇ। 01ਆਰਪੀਆਰ25