ਸਤਿਗੁਰੂ ਭੂਰੀ ਵਾਲੇ ਮਹਾਰਾਜ ਦੇ ਅਵਤਾਰ ਅਸਥਾਨ ’ਤੇ ਨਤਮਸਤਕ ਹੋਏ ਗੌਰਵ ਰਾਣਾ
ਕਾਹਨਪੁਰ ਖੂਹੀ, 1 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਆਪਣੇ ਸਾਥੀਆਂ ਸਮੇਤ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਹਾਰਾਜ ਦੇ ਪਵਿੱਤਰ ਅਵਤਾਰ ਅਸਥਾਨ ਰਾਮਪੁਰ ਧਾਮ ਵਿਖੇ ਨਤਮਸਤਕ ਹੋਏ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੌਰਵ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਵਾਮੀ ਦਰਸ਼ਨ ਦਾਸ ਜੀ ਮਹਾਰਾਜ ਦੇ ਚਰਨਾਂ ਵਿਚ ਸੀਸ ਨਿਵਾ ਕੇ ਆਸ਼ੀਰਵਾਦ ਲਿਆ।
ਕਾਹਨਪੁਰ ਖੂਹੀ, 1 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਆਪਣੇ ਸਾਥੀਆਂ ਸਮੇਤ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਹਾਰਾਜ ਦੇ ਪਵਿੱਤਰ ਅਵਤਾਰ ਅਸਥਾਨ ਰਾਮਪੁਰ ਧਾਮ ਵਿਖੇ ਨਤਮਸਤਕ ਹੋਏ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੌਰਵ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਵਾਮੀ ਦਰਸ਼ਨ ਦਾਸ ਜੀ ਮਹਾਰਾਜ ਦੇ ਚਰਨਾਂ ਵਿਚ ਸੀਸ ਨਿਵਾ ਕੇ ਆਸ਼ੀਰਵਾਦ ਲਿਆ। ਸਵਾਮੀ ਦਰਸ਼ਨ ਦਾਸ ਵਲੋਂ ਸੰਗਤ ਨੂੰ ਸੱਚਾਈ ਤੇ ਨੇਕੀ ਦੇ ਮਾਰਗ ’ਤੇ ਨਿਰੰਤਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਉਨ੍ਹਾਂ ਨੇ ਗੌਰਵ ਰਾਣਾ ਨੂੰ ਦੁਸ਼ਾਲਾ ਭੇਟ ਕਰਕੇ ਆਸ਼ੀਰਵਾਦ ਵੀ ਪ੍ਰਦਾਨ ਕੀਤਾ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀ ਇਸ ਇਲਾਕੇ ’ਤੇ ਵੱਡੀ ਕਿਰਪਾ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਇਸ ਮੌਕੇ ਅਸ਼ਵਨੀ ਰਾਣਾ, ਪਵਨ ਕੁਮਾਰ ਰਾਣਾ, ਕੁਲਦੀਪ ਸਿੰਘ ਰੈਸੜਾ, ਹਰਪ੍ਰੀਤ ਸਿੰਘ, ਰਮਨ ਕੁਮਾਰ, ਅਮਰੀਕ ਸਿੰਘ, ਪਵਨ ਕੁਮਾਰ ਸਮੇਤ ਹੋਰ ਸਾਥੀ ਹਾਜ਼ਰ ਸਨ।