ਆਸ਼ਾ ਕੀ ਕਿਰਨ ਕਲੱਬ ਵਲੋਂ ਸਿਵਲ ਹਸਪਤਾਲ ’ਚ ਮਰੀਜ਼ਾਂ ਲਈ ਲੰਗਰ ਲਗਾਇਆ
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਆਸ਼ਾ ਕੀ ਕਿਰਨ ਕਲੱਬ ਵਲੋਂ ਸਮਾਜ ਸੇਵਾ ਦੇ ਉਪਰਾਲਿਆਂ ਨੂੰ ਜਾਰੀ ਰੱਖਦਿਆਂ ਸਿਵਲ ਹਸਪਤਾਲ ਰੂਪਨਗਰ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਸਹਾਇਕਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਆਸ਼ਾ ਕੀ ਕਿਰਨ ਕਲੱਬ ਵਲੋਂ ਸਮਾਜ ਸੇਵਾ ਦੇ ਉਪਰਾਲਿਆਂ ਨੂੰ ਜਾਰੀ ਰੱਖਦਿਆਂ ਸਿਵਲ ਹਸਪਤਾਲ ਰੂਪਨਗਰ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਸਹਾਇਕਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਸ਼ਾ ਕੀ ਕਿਰਨ ਕਲੱਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ, ਜੋ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਕਲੱਬ ਵਲੋਂ ਅਨਿਲ ਜੈਨ ਗੋਲਡੀ, ਦੀਪਿਕਾ ਢੱਲ, ਕਥੂਰੀਆ ਅਤੇ ਜਸਵਿੰਦਰ ਕੌਰ ਵਾਲੀਆ ਨੇ ਲੰਗਰ ਦੀ ਸੇਵਾ ਨਿਭਾਈ। ਦੀਪਿਕਾ ਢੱਲ ਨੇ ਦੱਸਿਆ ਕਿ ਕਲੱਬ ਵਲੋਂ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਲਈ ਲੰਗਰ ਤਿਆਰ ਕਰਕੇ ਵਰਤਾਇਆ ਜਾ ਰਿਹਾ ਹੈ।