02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਲੱਮ ਖੇਤਰ ਦੇ ਬੱਚਿਆਂ ਦੀ ਸਿੱਖਿਆ ਲਈ ਰੈੱਡ ਕਰਾਸ ਵਲੋਂ ਈਵਨਿੰਗ ਸਕੂਲ ਦੀ ਸ਼ੁਰੂਆਤ

ਰੂਪਨਗਰ, 1 ਨਵੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਰੂਪਨਗਰ ਅਧੀਨ ਬਾਲ ਭਲਾਈ ਕੌਂਸਲ ਵਲੋਂ ਸਲੱਮ ਖੇਤਰ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸਦਾ ਬਰਤ ਵਿਖੇ ਈਵਨਿੰਗ ਸਕੂਲ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਸ੍ਰੀਮਤੀ ਰੇਨਰੀਟਾ ਡੇਚਲਵਾਲ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਰੂਪਨਗਰ, 1 ਨਵੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਰੂਪਨਗਰ ਅਧੀਨ ਬਾਲ ਭਲਾਈ ਕੌਂਸਲ ਵਲੋਂ ਸਲੱਮ ਖੇਤਰ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸਦਾ ਬਰਤ ਵਿਖੇ ਈਵਨਿੰਗ ਸਕੂਲ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਸ੍ਰੀਮਤੀ ਰੇਨਰੀਟਾ ਡੇਚਲਵਾਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਜੋ ਘਰੇਲੂ ਮਜਬੂਰੀਆਂ ਕਾਰਨ ਸਕੂਲ ਨਹੀਂ ਜਾ ਸਕੇ ਜਾਂ ਸਕੂਲਾਂ ਵਿਚ ਪੜ੍ਹ ਰਹੇ ਜਿਨ੍ਹਾਂ ਬੱਚਿਆਂ ਨੂੰ ਪੜ੍ਹਾਈ ਵਿਚ ਵਾਧੂ ਸਹਾਇਤਾ ਦੀ ਲੋੜ ਹੈ, ਉਨ੍ਹਾਂ ਲਈ ਸ਼ਾਮ 3 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਕਲਾਸਾਂ ਲਗਾਈਆਂ ਜਾਣਗੀਆਂ। ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਪੜ੍ਹਾਈ ਵਿਚ ਮਦਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਸਬੰਧੀ ਕੱੁਝ ਦਿਨ ਪਹਿਲਾਂ ਉਨ੍ਹਾਂ ਵਲੋਂ ਸਟਾਫ਼ ਸਮੇਤ ਸਬੰਧਤ ਖੇਤਰ ਦੇ ਘਰਾਂ ਵਿਚ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਸੀ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਈਵਨਿੰਗ ਸਕੂਲ ਭੇਜਣ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਇਲਾਵਾ ਇੱਥੇ ਪੜ੍ਹਨ ਵਾਲੇ ਬੱਚਿਆਂ ਨੂੰ ਲੋੜੀਂਦੀ ਸਟੇਸ਼ਨਰੀ ਅਤੇ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸਕੱਤਰ ਰੈਡ ਕਰਾਸ ਗੁਰਸੋਹਣ ਸਿੰਘ, ਗੁਰਿੰਦਰ ਸਿੰਘ, ਸਿਮਰਨਜੀਤ ਸਿੰਘ ਅਤੇ ਈਵਨਿੰਗ ਕਲਾਸਾਂ ਦੀ ਅਧਿਆਪਕਾ ਦਿਵਿਆ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਠੇੜੀ ਸਕੂਲ ਵਿਖੇ ਇਲੈੱਕਟ੍ਰਾਨਿਕ ਕੂੜੇ ਸੰਬੰਧੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪੰਚਾਇਤ ਸਕੱਤਰ ਗੁਰਮਿੰਦਰ ਸਿੰਘ ਦਾ ਸੇਵਾ-ਮੁਕਤੀ ’ਤੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ
Ad Position 24