01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾਮੁਕਤ ਕਰਨਾ ਹੋਵੇਗੀ ਪਹਿਲ-ਐਡਵੋਕੇਟ ਵਿਕਰਾਂਤ ਪਵਾਰ

ਡੇਰਾਬੱਸੀ, 1 ਨਵੰਬਰ (ਗੁਰਮੀਤ ਸਿੰਘ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਤੇ ਜਨ ਆਧਾਰ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾਮੁਕਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ।

Ad Position 21
No active advertisement
ਅਜੀਤ ਡੈਸਕ 02-11-2026
ਡੇਰਾਬੱਸੀ, 1 ਨਵੰਬਰ (ਗੁਰਮੀਤ ਸਿੰਘ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਤੇ ਜਨ ਆਧਾਰ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾਮੁਕਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਇਹ ਗੱਲ ਭਾਜਪਾ ਦੇ ਯੁਵਾ ਆਗੂ ਐਡਵੋਕੇਟ ਵਿਕਰਾਂਤ ਪਵਾਰ ਸਾਬਕਾ ਕੌਂਸਲਰ ਤੇ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਡੇਰਾਬੱਸੀ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਤੇ ਇਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਭਾਜਪਾ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਵਿਕਰਾਂਤ ਪਵਾਰ ਨੇ ਕਿਹਾ ਕਿ ਡੇਰਾਬੱਸੀ ਹਲਕੇ ਵਿਚ ਭਾਜਪਾ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਈ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਿਚ ਕਿਸੇ ਤਰ੍ਹਾਂ ਦੀ ਗੁੱਟਬਾਜ਼ੀ ਨਹੀਂ ਹੈ ਅਤੇ ਸਾਰੇ ਵਰਕਰ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਘਰ-ਘਰ ਪਹੁੰਚਾਉਣ ਵਿਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਮਜ਼ਬੂਤ ਸਿਆਸੀ ਬਦਲ ਵਜੋਂ ਉਭਰੇਗੀ। 01 ਐਮਓਐਚ28
Ad Position 22
No active advertisement
ਪਿਛਲੀ ਖ਼ਬਰ ਖਰੜ ਦੀ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ-ਚਾਵਲਾ ਅਗਲੀ ਖ਼ਬਰ ਸੇਵਾਮੁਕਤੀ ਮੌਕੇ ਨਸੀਬ ਰਾਣਾ ਦਾ ਇੰਟਕ ਵਲੋਂ ਸਨਮਾਨ
Ad Position 24