ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 10 ਨੂੰ : ਰਵਿੰਦਰ ਬਿੱਲਾ
ਕੁਰਾਲੀ, 1 ਨਵੰਬਰ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 10 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਨਿਹੋਲਕਾ ਰੋਡ, ਕੁਰਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ।
ਕੁਰਾਲੀ, 1 ਨਵੰਬਰ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 10 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਨਿਹੋਲਕਾ ਰੋਡ, ਕੁਰਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 9.30 ਤੋਂ 10.30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਉਪਰੰਤ ਸਵੇਰੇ 11 ਵਜੇ ਤੋਂ 12 ਵਜੇ ਤੱਕ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 01ਐਮਓਐਚ25