ਖਰੜ ਤੋਂ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ’ ਚ ਪਹੁੰਚਣਗੇ ਕਾਂਗਰਸੀ ਵਰਕਰ - ਕੰਗ
ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਕੰਗ ਨੇ ਦੱਸਿਆ ਕਿ ਹਲਕਾ ਖਰੜ ਦੇ ਬਲਾਕ ਖਰੜ ਤੇ ਮਾਜਰੀ, ਐਮ. ਸੀ. ਖਰੜ, ਕੁਰਾਲੀ ਤੇ ਨਵਾਂਗਰਾਓਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਇਸ ਰੈਲੀ ਵਿਚ ਪਹੁੰਚਣਗੇ। ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਕੰਗ ਨੇ ਕਿਹਾ ਕਿ ਇਹ ਇਕ ਫੈਸਲਾਕੁੰਨ ਰੈਲੀ ਹੋਵੇਗੀ, ਜਿਸ ਵਿਚ ਰਾਹੁਲ ਗਾਂਧੀ, ਦਿੱਲੀ ਅਤੇ ਪੰਜਾਬ ਦੀ ਸੀਨੀਅਰ ਕਾਂਗਰਸ ਲੀਡਰਸ਼ਿਪ ਮੋਦੀ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਮਾੜੇ ਜੰਗਲ਼ਰਾਜ ਦੇ ਹਾਲਾਤਾਂ ‘ਤੇ ਚਰਚਾ ਕਰੇਗੀ।