03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੋਲਡੀ ਪੁਰਖਾਲੀ ਤੇ ਚਰਨਪ੍ਰੀਤ ਸਿੰਘ ਸੈਂਫਲਪੁਰ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਥਿਤ ਕੁੱਟਮਾਰ ਮਾਮਲੇ ’ਚ ਚੰਨੀ ਦੀ ਚੁੱਪੀ ਸ਼ਰਮਨਾਕ-ਪੁਰਖਾਲੀ/ ਸੈਫਲਪੁਰ

ਰੂਪਨਗਰ, 2 ਨਵੰਬਰ (ਸਟਾਫ਼ ਰਿਪੋਰਟਰ)-ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਕੀਤੀ ਗਈ ਕਥਿਤ ਬੇਇੱਜ਼ਤੀ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੁੱਪੀ ’ਤੇ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਤੇ ਚਰਨਪ੍ਰੀਤ ਸਿੰਘ ਸੈਫੁਲਪੁਰ ਨੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਖੁਦ ਦਲਿਤ ਸਮਾਜ ਨਾਲ ਸੰਬੰਧਤ ਹਨ ਅਤੇ ਉਨ੍ਹਾਂ ਤੋਂ ਉਮੀਦ ਸੀ ਕਿ ਉਹ ਆਪਣੇ ਹੀ ਪਾਰਟੀ ਦੇ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਵਾਪਰੀ ਘਟਨਾ ’ਤੇ ਪ੍ਰਤੀਕਿਰਿਆ ਦੇਣਗੇ।

Ad Position 21
No active advertisement
ਅਜੀਤ ਡੈਸਕ 03-11-2026
ਰੂਪਨਗਰ, 2 ਨਵੰਬਰ (ਸਟਾਫ਼ ਰਿਪੋਰਟਰ)-ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਕੀਤੀ ਗਈ ਕਥਿਤ ਬੇਇੱਜ਼ਤੀ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੁੱਪੀ ’ਤੇ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਤੇ ਚਰਨਪ੍ਰੀਤ ਸਿੰਘ ਸੈਫੁਲਪੁਰ ਨੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਖੁਦ ਦਲਿਤ ਸਮਾਜ ਨਾਲ ਸੰਬੰਧਤ ਹਨ ਅਤੇ ਉਨ੍ਹਾਂ ਤੋਂ ਉਮੀਦ ਸੀ ਕਿ ਉਹ ਆਪਣੇ ਹੀ ਪਾਰਟੀ ਦੇ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਵਾਪਰੀ ਘਟਨਾ ’ਤੇ ਪ੍ਰਤੀਕਿਰਿਆ ਦੇਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਕਥਿਤ ਕੁੱਟਮਾਰ ਵਰਗੇ ਮਾਮਲਿਆਂ ਵਿਚ ਜ਼ਿੰਮੇਵਾਰ ਆਗੂਆਂ ਨੂੰ ਪੀੜਤ ਦੇ ਹੱਕ ਵਿੱਚ ਆਵਾਜ਼ ਉਠਾਉਣੀ ਚਾਹੀਦੀ ਹੈ। ਗੋਲਡੀ ਪੁਰਖਾਲੀ ਅਤੇ ਸੈਫੁਲਪੁਰ ਨੇ ਕਿਹਾ ਕਿ ਦਲਿਤ ਸਮਾਜ ਦੇ ਹੱਕਾਂ ਅਤੇ ਸਨਮਾਨ ਨਾਲ ਜੁੜੇ ਮਾਮਲਿਆਂ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਕ੍ਰੈਡਿਟ ਕਾਰਡ ਨੀਤੀ-2026 ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ. ਆਰ. ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਅਗਲੀ ਖ਼ਬਰ ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦਾ ਨਿਰੀਖਣ ਕਰ ਲਿਆ ਸਿਹਤ ਪ੍ਰਬੰਧਾਂ ਦਾ ਜਾਇਜ਼ਾ
Ad Position 24