03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭੱਠਿਆਂ ਵਾਲਿਆਂ ਵਲੋਂ ਕੀਤੀ ਪੁਟਾਈ ਕਾਰਨ ਬਿਜਲੀ ਦੇ ਖੰਭਿਆਂ ਨੂੰ ਪੁੱਜ ਸਕਦਾ ਹੈ ਵੱਡਾ ਨੁਕਸਾਨ

ਪੁਰਖਾਲੀ, 2 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਇੱਟਾਂ ਬਣਾਉਣ ਲਈ ਕੀਤੀ ਜਾ ਰਹੀ ਮਿੱਟੀ ਦੀ ਮਾਈਨਿੰਗ ਦੌਰਾਨ ਕੁੱਝ ਭੱਠਾ ਮਾਲਕਾਂ ਵਲੋਂ ਸਰਕਾਰੀ ਨਿਯਮਾਂ ਤੇ ਮਾਪਦੰਡਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸਰਪੰਚ ਮਨਪ੍ਰੀਤ ਸਿੰਘ, ਸਰਪੰਚ ਅਜੈਬ ਸਿੰਘ, ਪੰਚ ਬਲਵਿੰਦਰ ਸਿੰਘ, ਸਰਪੰਚ ਬਹਾਦਰ ਸਿੰਘ, ਦਿਲਬਰ ਸਿੰਘ, ਕਰਮਜੀਤ ਸਿੰਘ ਤੇ ਹੋਰ ਇਲਾਕਾ ਵਾਸੀਆਂ ਨੇ ਦੱਸਿਆ ਕਿ ਪਿੰਡ ਸਨਾਣਾ ਅਤੇ ਬਾਗਵਾਲੀ ਆਦਿ ਪਿੰਡਾਂ ਵਿਚ 15 ਤੋਂ 20 ਫੁੱਟ ਡੂੰਘੀ ਮਿੱਟੀ ਦੀ ਪੁਟਾਈ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 03-11-2026
ਪੁਰਖਾਲੀ, 2 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਇੱਟਾਂ ਬਣਾਉਣ ਲਈ ਕੀਤੀ ਜਾ ਰਹੀ ਮਿੱਟੀ ਦੀ ਮਾਈਨਿੰਗ ਦੌਰਾਨ ਕੁੱਝ ਭੱਠਾ ਮਾਲਕਾਂ ਵਲੋਂ ਸਰਕਾਰੀ ਨਿਯਮਾਂ ਤੇ ਮਾਪਦੰਡਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸਰਪੰਚ ਮਨਪ੍ਰੀਤ ਸਿੰਘ, ਸਰਪੰਚ ਅਜੈਬ ਸਿੰਘ, ਪੰਚ ਬਲਵਿੰਦਰ ਸਿੰਘ, ਸਰਪੰਚ ਬਹਾਦਰ ਸਿੰਘ, ਦਿਲਬਰ ਸਿੰਘ, ਕਰਮਜੀਤ ਸਿੰਘ ਤੇ ਹੋਰ ਇਲਾਕਾ ਵਾਸੀਆਂ ਨੇ ਦੱਸਿਆ ਕਿ ਪਿੰਡ ਸਨਾਣਾ ਅਤੇ ਬਾਗਵਾਲੀ ਆਦਿ ਪਿੰਡਾਂ ਵਿਚ 15 ਤੋਂ 20 ਫੁੱਟ ਡੂੰਘੀ ਮਿੱਟੀ ਦੀ ਪੁਟਾਈ ਕੀਤੀ ਗਈ ਹੈ। ਇਸ ਨਾਲ ਜ਼ਮੀਨੀ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਜਿਸ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਇਹ ਮਿੱਟੀ ਦੀ ਮਾਈਨਿੰਗ ਕਰਨ ਸਮੇਂ ਬਿਜਲੀ ਦੇ ਪੋਲਾਂ ਦੇ ਨਾਲ-ਨਾਲ ਬਿਲਕੁਲ ਵੀ ਜਗਾ ਨਹੀਂ ਛੱਡੀ ਗਈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਦੌਰਾਨ ਖੇਤਾਂ ਵਿਚ ਲੱਗੇ ਹਾਈ-ਵੋਲਟੇਜ਼ ਬਿਜਲੀ ਦੇ ਖੰਭਿਆਂ ਦੀਆਂ ਜੜ੍ਹਾਂ ਵਿਚੋਂ ਵੀ ਮਿੱਟੀ ਪੁੱਟ ਲਈ ਗਈ ਹੈ, ਜਿਸ ਨਾਲ ਖੰਭੇ ਖ਼ਤਰਨਾਕ ਸਥਿਤੀ ’ਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਭੱਠਾ ਮਾਲਕਾਂ ਨੇ ਆਪਣੀ ਕਮਾਈ ਲਈ ਆਮ ਲੋਕਾਂ ਦੀ ਜਾਨ-ਮਾਲ ਤੇ ਸਰਕਾਰੀ ਸੰਪਤੀ ਦੀ ਸੁਰੱਖਿਆ ਨੂੰ ਅਣਗੌਲਿਆ ਕਰ ਦਿੱਤਾ ਹੈ। ਤੇਜ਼ ਹਵਾ ਜਾਂ ਬਾਰਿਸ਼ ਨਾਲ ਇਹ ਖੰਭੇ ਕਿਸੇ ਵੀ ਵੇਲੇ ਡਿੱਗ ਸਕਦੇ ਹਨ, ਜਿਸ ਨਾਲ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ। ਇਲਾਕਾ ਵਾਸੀਆਂ ਨੇ ਬਿਜਲੀ ਬੋਰਡ, ਮਾਈਨਿੰਗ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਬਾਰੇ ਬਿਜਲੀ ਵਿਭਾਗ ਦੇ ਜੇ. ਈ. ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਾਈਨਿੰਗ ਵਿਭਾਗ ਰੂਪਨਗਰ ਦੇ ਜੇ. ਈ. ਨੇ ਵੀ ਕਿਹਾ ਕਿ ਇਸ ਸੰਬੰਧੀ ਮੌਕਾ ਵੇਖ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਥਕ ਏਕਤਾ ਲਈ ਸਮੁੱਚੀਆਂ ਪੰਥਕ ਧਿਰਾਂ ਇਕ ਪਲੇਟਫਾਰਮ ਦੇ ਇਕੱਤਰ ਹੋਣ-ਜਥੇਦਾਰ ਸਲ੍ਹੋਮਾਜਰਾ ਅਗਲੀ ਖ਼ਬਰ ਕਿਸਾਨ ਕ੍ਰੈਡਿਟ ਕਾਰਡ ਨੀਤੀ-2026 ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ. ਆਰ. ਦਫ਼ਤਰ ਅੱਗੇ ਰੋਹ ਭਰਪੂਰ ਧਰਨਾ
Ad Position 24