ਡੀ. ਸੀ. ਵਲੋਂ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਰੂਪਨਗਰ, 2 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਕਮੇਟੀ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।
ਗ
ਗੋਲਡੀ ਪੁਰਖਾਲੀ ਤੇ ਚਰਨਪ੍ਰੀਤ ਸਿੰਘ ਸੈਂਫਲਪੁਰ
03-11-2026
ਰੂਪਨਗਰ, 2 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਕਮੇਟੀ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ, ਹੁਣ ਤੱਕ ਹੋਏ ਕੰਮ ਅਤੇ ਬਾਕੀ ਰਹਿੰਦੇ ਕਾਰਜਾਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਰੇਕ ਵਿਭਾਗ ਨੂੰ ਆਪਣੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਜਿੱਥੇ ਵੀ ਕਿਸੇ ਤਰ੍ਹਾਂ ਦੀ ਪ੍ਰਸ਼ਾਸਨਿਕ ਜਾਂ ਹੋਰ ਅੜਚਣ ਆ ਰਹੀ ਹੈ, ਉਸ ਦਾ ਤੁਰੰਤ ਹੱਲ ਕਰਕੇ ਕੰਮ ਨੂੰ ਅੱਗੇ ਵਧਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਸੰਬੰਧੀ ਸੰਬੰਧਤ ਅਧਿਕਾਰੀ ਲੋੜੀਂਦੇ ਵਰਤੋਂ ਸਰਟੀਫਿਕੇਟ ਬਿਨਾਂ ਕਿਸੇ ਦੇਰੀ ਦੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕਰਨ, ਸਰਕਾਰੀ ਰਿਕਾਰਡ ਨੂੰ ਅਪਡੇਟ ਰੱਖਣ ਤੇ ਪ੍ਰਾਜੈਕਟਾਂ ਦੀ ਪ੍ਰਸ਼ਾਸਨਿਕ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਲਈ ਮੁਕੰਮਲ ਹੋਏ ਕੰਮਾਂ ਦੇ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪ੍ਰਾਜੈਕਟ ਦੀ ਭੌਤਿਕ ਪ੍ਰਗਤੀ ਅਤੇ ਕਾਰਜ ਦੀ ਗੁਣਵੱਤਾ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ ਤਾਂ ਜੋ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਹੋਣ ਦੇ ਨਾਲ-ਨਾਲ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਅਸਲ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਸਫ਼ਲਤਾ ਸਿਰਫ਼ ਉਨ੍ਹਾਂ ਨੂੰ ਸ਼ੁਰੂ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਮਿਆਰੀ ਢੰਗ ਨਾਲ ਮੁਕੰਮਲ ਕਰਨਾ ਅਤੇ ਲੋਕਾਂ ਤੱਕ ਉਨ੍ਹਾਂ ਦਾ ਲਾਭ ਪਹੁੰਚਾਉਣਾ ਵੀ ਓਨਾ ਹੀ ਅਹਿਮ ਹੈ। ਇਸ ਲਈ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ਨਾਲ ਸੰਬੰਧਤ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ ( ਵ) ਚੰਦਰਜਯੋਤੀ ਸਿੰਘ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ, ਬੀ. ਡੀ. ਪੀ. ਓ. ਰੂਪਨਗਰ ਅਮਿਤ ਸ਼ਰਮਾ, ਬੀ. ਡੀ. ਪੀ. ਓ. ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀ. ਡੀ. ਪੀ. ਓ. ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀ. ਡੀ. ਪੀ. ਓ. ਨੰਗਲ ਮਨਜੀਤ ਸਿੰਘ, ਬੀ. ਡੀ. ਪੀ. ਓ. ਮੋਰਿੰਡਾ ਲੈਨਿਨ ਗਰਗ ਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।