03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਕਾਰੀ ਕਾਲਜ ਦੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ਕੌਮੀ ਪੱਧਰ ’ਤੇ ਚਮਕਾਇਆ ਕਾਲਜ ਦਾ ਨਾਂਅ

ਰੂਪਨਗਰ, 2 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਦੀਆਂ ਐਨ. ਐਸ.

Ad Position 21
No active advertisement
ਅਜੀਤ ਡੈਸਕ 03-11-2026
ਰੂਪਨਗਰ, 2 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਦੀਆਂ ਐਨ. ਐਸ. ਐਸ. ਵਲੰਟੀਅਰਾਂ ਅਮਨਪ੍ਰੀਤ ਕੌਰ ਤੇ ਨੈਨਾ ਨੇ ਕੌਮੀ ਪੱਧਰ ’ਤੇ ਕਾਲਜ ਦਾ ਨਾਂਅ ਰੌਸ਼ਨ ਕਰਦਿਆਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਇਨ੍ਹਾਂ ਪ੍ਰਾਪਤੀਆਂ ਲਈ ਕਾਲਜ ਦੀ ਪ੍ਰਿੰਸੀਪਲ ਪ੍ਰੋ. ਗੁਨਜੀਤ ਕੌਰ ਵਲੋਂ ਦੋਵਾਂ ਵਲੰਟੀਅਰਾਂ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਪ੍ਰਿੰਸੀਪਲ ਪ੍ਰੋ. ਗੁਨਜੀਤ ਕੌਰ ਨੇ ਦੱਸਿਆ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਨੇ ਪ੍ਰੀ-ਰਿਪਬਲਿਕ ਡੇ ਕੈਂਪ ਦੌਰਾਨ ਪੰਜਾਬ ਦੀ ਟੁਕੜੀ ਦੀ ਅਗਵਾਈ ਕੀਤੀ। ਇਸ ਸੰਬੰਧੀ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਨੌਰਥ ਜ਼ੋਨ ਪ੍ਰੀ-ਰਿਪਬਲਿਕ ਡੇ ਕੈਂਪ ਲਈ ਵਲੰਟੀਅਰਾਂ ਦੀ ਚੋਣ ਰਾਜ ਪੱਧਰ ’ਤੇ ਕਰਵਾਏ ਜਾਂਦੇ ਟਰਾਇਲਾਂ ਵਿਚ ਸਫ਼ਲ ਹੋਣ ਉਪਰੰਤ ਕੀਤੀ ਜਾਂਦੀ ਹੈ। ਇਸ ਕੈਂਪ ਵਿਚੋਂ ਚੁਣੇ ਗਏ ਵਲੰਟੀਅਰਾਂ ਨੂੰ ਹੀ ਗਣਤੰਤਰ ਦਿਵਸ ਕੈਂਪ ਵਿਚ ਐਨ. ਐਸ. ਐਸ. ਦੀ ਟੁਕੜੀ ਵਜੋਂ ਭਾਗ ਲੈਣ ਦਾ ਮੌਕਾ ਮਿਲਦਾ ਹੈ। ਇਸੇ ਤਰ੍ਹਾਂ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ (ਹਰਿਆਣਾ) ਵਿਖੇ ਲਗਾਏ ਰਾਸ਼ਟਰੀ ਏਕਤਾ ਕੈਂਪ ਵਿਚ ਕਾਲਜ ਦੀ ਵਲੰਟੀਅਰ ਨੈਨਾ ਨੇ ਮਟਕੀ ਸਜਾਉਣ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਇਕੱਤਰਤਾ
Ad Position 24