ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ
ਨੂਰਪੁਰ ਬੇਦੀ, 2 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਸਦਕਾ ਉਨ੍ਹਾਂ ਦੀ ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਣ ’ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਨੂਰਪੁਰ ਬੇਦੀ, 2 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਸਦਕਾ ਉਨ੍ਹਾਂ ਦੀ ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਣ ’ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਤਖਤਗੜ੍ਹ ਬਲਾਕ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਟੀਮ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਤਿੰਨ ਵਿਦਿਆਰਥੀਆਂ ਦੀਨਾ ਕੁਮਾਰ, ਬਦਰੀ ਤੇ ਏਕਮਪ੍ਰੀਤ ਸਿੰਘ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਦੀਨਾ ਕੁਮਾਰ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਇਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ, ਜਦਕਿ ਰਿਲੇਅ ਦੌੜ ਵਿਚ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਕੂਲ ਦੀ ਵਿਦਿਆਰਥਣ ਰੀਤੂ ਕੁਮਾਰੀ ਨੇ ਫੁੱਟਬਾਲ ਦੇ ਮੁਕਾਬਲੇ ਵਿਚ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡ ਪ੍ਰਾਪਤੀਆਂ ਦੇ ਆਧਾਰ ’ਤੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ ਹੋਣੀ ਸਕੂਲ ਲਈ ਮਾਣ ਵਾਲੀ ਗੱਲ ਹੈ। ਅੱਜ ਸਕੂਲ ਪਹੁੰਚਣ ’ਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।