02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਤਿਉਹਾਰਾਂ ਦੇ ਮੱਦੇਨਜ਼ਰ ਸਫ਼ਾਈ ਵਿਵਸਥਾ ਲਈ ਨਗਰ ਕੌਂਸਲ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ

ਰੂਪਨਗਰ, 2 ਨਵੰਬਰ (ਸਤਨਾਮ ਸਿੰਘ ਸੱਤੀ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਨਗਰ ਕੌਂਸਲ ਰੂਪਨਗਰ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਵਿਵਸਥਾ ਬਣਾਈ ਰੱਖਣ ਵਿੱਚ ਨਗਰ ਕੌਂਸਲ ਨੂੰ ਸਹਿਯੋਗ ਦੇਣ।

Ad Position 21
No active advertisement
ਅਜੀਤ ਡੈਸਕ 03-11-2026
ਰੂਪਨਗਰ, 2 ਨਵੰਬਰ (ਸਤਨਾਮ ਸਿੰਘ ਸੱਤੀ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਨਗਰ ਕੌਂਸਲ ਰੂਪਨਗਰ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਵਿਵਸਥਾ ਬਣਾਈ ਰੱਖਣ ਵਿੱਚ ਨਗਰ ਕੌਂਸਲ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਿਆ ਜਾਵੇ ਅਤੇ ਕੂੜਾ ਨਿਰਧਾਰਤ ਡਸਟਬਿਨਾਂ ਵਿਚ ਹੀ ਪਾਇਆ ਜਾਵੇ। ਦੁਕਾਨਾਂ ਅਤੇ ਘਰਾਂ ਦੇ ਬਾਹਰ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ, ਤਾਂ ਜੋ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਸਾਫ਼ ਰਹਿ ਸਕਣ। ਉਨ੍ਹਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦਾ ਸਮਾਨ ਸੜਕਾਂ ਅਤੇ ਫੁੱਟਪਾਥਾਂ ’ਤੇ ਨਾ ਰੱਖਣ ਦੀ ਅਪੀਲ ਵੀ ਕੀਤੀ, ਤਾਂ ਜੋ ਬਾਜ਼ਾਰਾਂ ਵਿਚ ਆਵਾਜਾਈ ਪ੍ਰਭਾਵਿਤ ਨਾ ਹੋਵੇ ਅਤੇ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਟੀਮਾਂ ਵਲੋਂ ਸਫ਼ਾਈ ਅਤੇ ਆਵਾਜਾਈ ਵਿਵਸਥਾ ’ਤੇ ਨਿਗਰਾਨੀ ਰੱਖੀ ਜਾਵੇਗੀ। ਅਸ਼ੋਕ ਕੁਮਾਰ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿਚ ਲੋਕਾਂ ਦੀ ਆਮਦ ਵਧ ਜਾਂਦੀ ਹੈ, ਇਸ ਲਈ ਸਫ਼ਾਈ ਅਤੇ ਰਸਤੇ ਖੁੱਲ੍ਹੇ ਰੱਖਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਿਰਫ਼ ਨਗਰ ਕੌਂਸਲ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਵਿਖੇ ‘‘ਨਸ਼ਾ ਮੁਕਤ ਯੁਵਾ’’ ਵਿਸ਼ੇ ’ਤੇ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਅਗਲੀ ਖ਼ਬਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਰੇਡੀਓਲੋਜੀ ਦੇ ਉੱਭਰਦੇ ਰੁਝਾਨਾਂ ਬਾਰੇ ਇਕ ਰੋਜ਼ਾ ਸੀ. ਐਮ. ਈ. ਕਰਵਾਈ
Ad Position 24