02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਐੱਸ. ਸੀ. ਸਿਖਿਆਰਥੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਤੋਂ ਸ਼ੁਰੂ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-11-2026
ਐੱਸ. ਏ. ਐੱਸ. ਨਗਰ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਪਸ਼ੂ-ਪਾਲਣ, ਮੱਛੀ-ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ/ਡੇਅਰੀ ਵਿਕਾਸ ਬੋਰਡ ਵਲੋਂ ਐੱਸ. ਸੀ. ਸਿਖਿਆਰਥੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਚਲਾਇਆ ਜਾਵੇਗਾ। ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਮੁਹਾਲੀ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇਗੀ ਤੇ ਉਹ ਘੱਟੋ ਘੱਟ ਪੰਜਵੀਂ ਪਾਸ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪੂਰੀ ਕਰਨ ਵਾਲੇ ਹਰ ਸਿਖਿਆਰਥੀ ਨੂੰ 3500 ਰੁ. ਵਜ਼ੀਫਾ ਦਿੱਤਾ ਜਾਵੇਗਾ। ਇਸੇ ਦੌਰਾਨ ਡੇਅਰੀ ਇੰਸਪੈਕਟਰ ਗੁਰਪ੍ਰੀਤ ਤੇ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈਂਦੇ ਹੋਏ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ‘ਤੇ ਅੱਗੇ ਲੈ ਕੇ ਜਾਣ। ਉਨ੍ਹਾਂ ਦੱਸਿਆ ਕਿ ਚਾਹਵਾਨ ਐੱਸ. ਸੀ. ਲਾਭਪਾਤਰੀ ਕਿਸੇ ਵੀ ਕੰਮਕਾਜ਼ ਵਾਲੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਤੀਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰ. 434 ਵਿਖੇ ਆ ਕੇ ਸਿਖਲਾਈ ਲਈ ਅਪਲਾਈ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੌਲੀ ਬੈਦਵਾਣ ਦੀ ਫਿਰਨੀ ਨੂੰ 40 ਫੁੱਟੀ ਸੜਕ ਦੱਸ ਕੇ ਲੋਕਾਂ ਨੂੰ ਰੱਬ ਆਸਰੇ ਛੱਡਿਆ-ਬੇਦੀ ਪਿੰਡ ਵਾਸੀਆਂ ਨੇ ਸੜਕ... ਅਗਲੀ ਖ਼ਬਰ ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ’ਚ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ
Ad Position 24