04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੀਰਤਪੁਰ ਸਾਹਿਬ ਪੁਲਿਸ ਵਲੋਂ ਲੜਾਈ-ਝਗੜਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਕੀਰਤਪੁਰ ਸਾਹਿਬ, 3 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਪੁਲਿਸ ਨੇ ਤਿੰਨ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਸੱਤ ਨੌਜਵਾਨਾਂ ਸਮੇਤ ਕੁਝ ਅਣਪਛਾਤਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਬੀਤੀ ਇਕ ਦੋ ਨਵੰਬਰ ਦੀ ਦਰਮਿਆਨੀ ਰਾਤ ਨੂੰ ਅਰੁਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਦੋਲੋਵਾਲ, ਅਭਿਸ਼ੇਕ ਨਾਹਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਕੋਟਲਾ ਪਾਵਰ ਹਾਊਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਤੇ ਰਾਜਵੀਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਦਬੂੜਥਾਣਾ ਕੀਰਤਪੁਰ ਸਾਹਿਬ ਕਿਸੇ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ।

Ad Position 21
No active advertisement
ਅਜੀਤ ਡੈਸਕ 04-11-2026
ਕੀਰਤਪੁਰ ਸਾਹਿਬ, 3 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਪੁਲਿਸ ਨੇ ਤਿੰਨ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਸੱਤ ਨੌਜਵਾਨਾਂ ਸਮੇਤ ਕੁਝ ਅਣਪਛਾਤਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਬੀਤੀ ਇਕ ਦੋ ਨਵੰਬਰ ਦੀ ਦਰਮਿਆਨੀ ਰਾਤ ਨੂੰ ਅਰੁਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਦੋਲੋਵਾਲ, ਅਭਿਸ਼ੇਕ ਨਾਹਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਕੋਟਲਾ ਪਾਵਰ ਹਾਊਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਤੇ ਰਾਜਵੀਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਦਬੂੜਥਾਣਾ ਕੀਰਤਪੁਰ ਸਾਹਿਬ ਕਿਸੇ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਇਸ ਦੌਰਾਨ ਰਾਜਵੀਰ ਨੂੰ ਉਸ ਦੇ ਪਿਤਾ ਬਲਜੀਤ ਸਿੰਘ ਦਾ ਫ਼ੋਨ ਆਇਆ ਕਿ ਤੇਰੇ ਚਾਚੇ ਦੇ ਲੜਕੇ ਦਾ ਅੰਬ ਵਾਲਾ ਚੌਕ ਕੀਰਤਪੁਰ ਸਾਹਿਬ ਵਿਖੇ ਐਕਸੀਡੈਂਟ ਹੋ ਗਿਆ ਹੈ। ਇਸ ਤੋਂ ਬਾਅਦ ਜਦੋਂ ਰਾਜਵੀਰ ਆਪਣੇ ਦੋਵੇਂ ਦੋਸਤਾਂ ਨਾਲ ਅੰਬ ਵਾਲਾ ਚੌਕ ਵਿਖੇ ਪਹੁੰਚਿਆ ਤਾਂ ਹਾਦਸੇ ਵਿਚ ਜ਼ਖ਼ਮੀ ਹੋਏ ਗੁਰਜੰਟ ਸਿੰਘ ਨੂੰ ਕੁੱਝ ਲੋਕ ਪਹਿਲਾਂ ਹੀ ਹਸਪਤਾਲ ਲੈ ਜਾ ਚੁੱਕੇ ਸਨ। ਇਸ ਦੌਰਾਨ ਜਦੋਂ ਇਨ੍ਹਾਂ ਗੁਰਜੰਟ ਦੇ ਫ਼ੋਨ ’ਤੇ ਘੰਟੀ ਮਾਰੀ ਤਾਂ ਉਹ ਫ਼ੋਨ ਕਿਸੇ ਹੋਰ ਵਿਅਕਤੀ ਨੇ ਚੱਕਿਆ ਜੋ ਕਿ ਅੰਬ ਵਾਲੇ ਚੌਕ ਵਿਖੇ ਦੁਕਾਨ ਕਰਦਾ ਸੀ, ਜਦੋਂ ਇਹ ਤਿੰਨੋਂ ਦੋਸਤ ਉਸ ਵਿਅਕਤੀ ਕੋਲੋਂ ਫ਼ੋਨ ਲੈਣ ਗਏ ਤਾਂ ਉਥੇ ਕੁਝ ਨੌਜਵਾਨ ਆਪਸ ਵਿਚ ਝਗੜਾ ਕਰ ਰਹੇ ਸਨ, ਜਿਨ੍ਹਾਂ ਨੂੰ ਇਨ੍ਹਾਂ ਨੇ ਝਗੜਾ ਕਰਨ ਤੋਂ ਰੋਕਿਆ ਅਤੇ ਇੱਧਰ ਉੱਧਰ ਕਰ ਦਿੱਤਾ। ਇਸ ਦੌਰਾਨ ਜਦੋਂ ਇਹ ਗੁਰਜੰਟ ਸਿੰਘ ਦੀ ਹਾਦਸਾਗ੍ਰਸਤ ਕਾਰ ਨੂੰ ਇਕ ਪਾਸੇ ਕਰ ਰਹੇ ਸਨ ਤਾਂ ਝਗੜਾ ਕਰਨ ਵਾਲੇ ਨੌਜਵਾਨ ਇਨ੍ਹਾਂ ਕੋਲ ਆ ਕੇ ਇਹ ਕਹਿਣ ਲੱਗੇ ਕਿ ਤੁਸੀਂ ਸਾਡੇ ਦੁਸ਼ਮਣਾਂ ਨੂੰ ਜਾਣ ਬੁੱਝ ਕੇ ਇੱਥੋਂ ਭਜਾ ਦਿੱਤਾ। ਜਦੋਂ ਇਹ ਇਨ੍ਹਾਂ ਨੂੰ ਸਮਝਾਉਣ ਲੱਗੇ ਤਾਂ ਸੁਖਵੰਤ ਸਿੰਘ ਉਰਫ਼ ਸੋਨੀ, ਨਿੰਦੂ, ਸੁਮਨ, ਲੱਡੂ, ਦੀਸੂ ਚੌਧਰੀ, ਕ੍ਰਿਸ਼, ਛੋਟੂ ਆਦਿ ਨੌਜਵਾਨਾਂ ਨੇ ਆਪਣੇ ਕੁਝ ਅਣਪਛਾਤੇ ਸਾਥੀਆਂ ਸਮੇਤ ਇਨ੍ਹਾਂ ਉੱਪਰ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ’ਚ ਇਹ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਰੌਲਾ ਪੈਣ ’ਤੇ ਲੋਕਾਂ ਨੇ ਇਕੱਠੇ ਹੋ ਕੇ ਇਨ੍ਹਾਂ ਨੂੰ ਬਚਾਇਆ ਅਤੇ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਰਤੀ ਕਰਵਾਇਆ। ਦੱਸਿਆ ਕਿ ਹਮਲਾ ਕਰਨ ਵਾਲੇ ਨੌਜਵਾਨ ਇਨ੍ਹਾਂ ਦੇ ਪਿੱਛੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਪਹੁੰਚ ਗਏ ਜਿਥੇ ਡਾਕਟਰਾਂ ਨੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਇਨ੍ਹਾਂ ਨੂੰ ਉਥੋਂ ਭਜਾਇਆ। ਪੁਲਿਸ ਨੇ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਰਵੇਸ਼ ਸੋਨੀ ਬਣੇ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3080 ਦਾ ਅਸਿਸਟੈਂਟ ਗਵਰਨਰ ’ਚ
Ad Position 24