ਦਿਨੇਸ਼ ਚੱਢਾ ਨੂੰ ਮੁੜ ਟਿਕਟ ਮਿਲਣ ’ਤੇ ਘਨੌਲੀ ਇਲਾਕੇ ਦੇ ‘ਆਪ’ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
ਘਨੌਲੀ, 3 ਨਵੰਬਰ (ਜਸਵੀਰ ਸਿੰਘ ਸੈਣੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਦੀ ਟਿਕਟ ਦਿੱਤੇ ਜਾਣ ’ਤੇ ਘਨੌਲੀ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਇਲਾਕੇ ਦੇ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ।
ਘ
ਘਨੌਲੀ ਇਲਾਕੇ ਦੇ ‘ਆਪ’ ਆਗੂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੂੰ ਦੁਬਾਰਾ ਟਿਕਟ ਮਿਲਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ। ਤਸਵੀਰ : ਜਸਵੀਰ ਸਿੰਘ ਸੈਣੀ
04-11-2026
ਘਨੌਲੀ, 3 ਨਵੰਬਰ (ਜਸਵੀਰ ਸਿੰਘ ਸੈਣੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਦੀ ਟਿਕਟ ਦਿੱਤੇ ਜਾਣ ’ਤੇ ਘਨੌਲੀ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਇਲਾਕੇ ਦੇ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਐਡਵੋਕੇਟ ਦਿਨੇਸ਼ ਚੱਢਾ ਹਮੇਸ਼ਾ ਲੋਕਾਂ ਦੇ ਵਿਚਕਾਰ ਰਹੇ ਹਨ ਤੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਤੇ ਇਲਾਕੇ ਦੇ ਵਿਕਾਸ ਕਾਰਜਾਂ ਵਿਚ ਦਿਲਚਸਪੀ ਲੈਣ ਸਦਕਾ ਲੋਕਾਂ ਵਿਚ ਉਨ੍ਹਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਜੇ.ਈ. ਘਨੌਲੀ, ਸਰਪੰਚ ਮੰਗਤ ਸਿੰਘ ਦਸਮੇਸ਼ ਨਗਰ, ਬਲਾਕ ਸੰਮਤੀ ਮੈਂਬਰ ਸੰਦੀਪ ਪ੍ਰਜਾਪਤ, ਬਲਾਕ ਸੰਮਤੀ ਮੈਂਬਰ ਲਲਿਤ ਸੈਣੀ, ‘ਆਪ’ ਆਗੂ ਬਿਕਰਮਜੀਤ ਸਿੰਘ ਵਿੱਕੀ, ਸਰਪੰਚ ਸੁਖਜਿੰਦਰ ਸਿੰਘ ਜੋਹਲ ਲੋਹਗੜ੍ਹ ਫਿੱਡੇ, ਨੰਬਰਦਾਰ ਪ੍ਰਦੀਪ ਸ਼ਰਮਾ, ਸਰਪੰਚ ਪਾਲ ਸਿੰਘ ਬੇਗਮਪੁਰਾ, ਸਰਪੰਚ ਪ੍ਰਦੀਪ ਸਿੰਘ, ਗੋਨਾ ਸੈਣੀ, ਪੰਚ ਨਰਿੰਦਰ ਸਿੰਘ ਰਾਜੂ, ਪੰਚ ਪਰਗਟ ਸਿੰਘ, ਅਮਰਾਓ ਸਿੰਘ ਮੱਦੋ ਮਾਜ ਰਾ, ਪੰਚ ਸੁਰਿੰਦਰ ਸਿੰਘ ਦਸਮੇਸ਼ ਨਗਰ ਅਤੇ ਪੰਚ ਸੱਤ ਬਚਨ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।