ਇਕਬਾਲ ਸਿੰਘ ਲਾਲਪੁਰਾ ਵਲੋਂ ਜਗਜੀਤ ਨਗਰ ਵਿਖੇ ਬੁੱਧੀਜੀਵੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਸ਼ੇਸ਼ ਮੀਟਿੰਗ
ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਭਾਜਪਾ ਦੇ ਸੰਸਦੀ ਬੋਰਡ ਦੇ ਮੈਂਬਰ ਤੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਜਗਜੀਤ ਨਗਰ ਵਿਖੇ ਮੋਹਿੰਦਰਪਾਲ ਸਿੰਘ ਕਜਲਾ ਦੇ ਗ੍ਰਹਿ ਵਿਖੇ ਇਲਾਕੇ ਦੇ ਬੁੱਧੀਜੀਵੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਭਾਜਪਾ ਦੇ ਸੰਸਦੀ ਬੋਰਡ ਦੇ ਮੈਂਬਰ ਤੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਜਗਜੀਤ ਨਗਰ ਵਿਖੇ ਮੋਹਿੰਦਰਪਾਲ ਸਿੰਘ ਕਜਲਾ ਦੇ ਗ੍ਰਹਿ ਵਿਖੇ ਇਲਾਕੇ ਦੇ ਬੁੱਧੀਜੀਵੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਪੰਕਜ ਕਜਲਾ ਵਲੋਂ ਲਾਲਪੁਰਾ ਦਾ ਨਿੱਘਾ ਸਵਾਗਤ ਕੀਤਾ। ਮੀਟਿੰਗ ਦੌਰਾਨ ਪੰਜਾਬ ਦੇ ਰਾਜਨੀਤਿਕ, ਸਮਾਜਿਕ ਤੇ ਆਰਥਿਕ ਹਾਲਾਤਾਂ ਤੋਂ ਇਲਾਵਾ ਰੋਪੜ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਟੀਚਾ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣਾ ਹੈ ਤੇ ਇਸ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਵੀ ਜ਼ਰੂਰੀ ਹੈ। ਪੰਜਾਬ ਦੀ ਤਰੱਕੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਸਮੇਂ ਦੀ ਲੋੜ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਰੋਪੜ ਵਿਕਾਸ ਦੇ ਮਾਮਲੇ ਵਿਚ ਪਿੱਛੇ ਰਹਿ ਗਿਆ ਹੈ। ਸੜਕਾਂ ਦੀ ਮਾੜੀ ਹਾਲਤ, ਸੀਵਰੇਜ ਤੇ ਸਫ਼ਾਈ ਦੀਆਂ ਸਮੱਸਿਆਵਾਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਰਾਜਨੀਤੀ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ। ਮੀਟਿੰਗ ਵਿਚ ਹਾਜ਼ਰ ਬੁੱਧੀਜੀਵੀਆਂ ਨੇ ਸਿੱਖਿਆ, ਸਿਹਤ ਸੇਵਾਵਾਂ, ਸੜਕਾਂ, ਸੀਵਰੇਜ ਤੇ ਨੌਜਵਾਨਾਂ ਦੇ ਭਵਿੱਖ ਸਬੰਧੀ ਸੁਝਾਅ ਪੇਸ਼ ਕੀਤੇ। ਲਾਲਪੁਰਾ ਨੇ ਕਿਹਾ ਕਿ ਤਜਰਬੇਕਾਰ ਅਤੇ ਜਾਗਰੂਕ ਲੋਕਾਂ ਦੀ ਭਾਗੀਦਾਰੀ ਨਾਲ ਪੰਜਾਬ ਦੇ ਭਵਿੱਖ ਲਈ ਬਿਹਤਰ ਯੋਜਨਾਬੰਦੀ ਕੀਤੀ ਜਾ ਸਕਦੀ ਹੈ। ਇਸ ਮੌਕੇ ਅਸ਼ੋਕ ਕੁਮਾਰ, ਹਰਮੇਸ਼ ਧੀਮਾਨ, ਰਮੇਸ਼ਵਰ ਸ਼ਰਮਾ (ਆਸ਼ੀਰਵਾਦ ਹੋਟਲ), ਐਡਵੋਕੇਟ ਰਾਣਾ ਕਮਲਜੀਤ ਸਿੰਘ, ਕਰਮਚੰਦ ਵਰਮਾ, ਰਾਮਪਾਲ, ਸੁਰ ਸਿੰਘ, ਗੰਗਾ ਰਾਮ, ਸ਼ੋਰੀ ਲਾਲ, ਅਮਰਿੰਦਰ ਪਾਲ ਸਿੰਘ, ਜਸਕਰਨ ਪਾਲ ਸਿੰਘ, ਬਲਜੀਤ ਸਿੰਘ, ਰੁਪਿੰਦਰ ਕੌਰ, ਅਜੈ ਮਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।