03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ ਦੋ ਦਿਨਾ ਸਾਲਾਨਾ ਖੇਡਾਂ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 3 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁਜਰਾਂ ਵਿਖੇ ਡਰੀਮਲੈਂਡ ਪਬਲਿਕ ਸਕੂਲ ਤੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਵਿੱਦਿਅਕ ਸੰਸਥਾਵਾਂ ਦੀਆਂ ਅੱਜ ਸਾਲਾਨਾ ਖੇਡਾਂ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਚੇਅਰਮੈਨ ਤੇ ਉੱਘੇ ਗਾਇਕ ਗਗਨ ਕੋਕਰੀ ਨੇ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਨਾ ਲਈ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ, ਜੋ ਸਾਡੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਮੁਕਾਬਲਿਆਂ ਸੰਬੰਧੀ ਸੰਸਥਾਵਾਂ ਦੀ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਫਿਲਮੀ ਪਰਦੇ ਦੇ ਅਦਾਕਾਰ ਮਲਕੀਤ ਰੌਣੀ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਫੁੱਟਬਾਲ, ਗੋਲਾ ਸੁੱਟਣਾ, ਡਿਸਕ ਥਰੋਅ, ਦੌੜਾਂ 200,400 ਤੇ 800 ਮੀਟਰ ਸਮੇਤ ਚਾਟੀ ਰੇਸ, ਫੱਟਾ ਰੇਸ ਅਤੇ ਥ੍ਰੀ ਲੈਗ ਰੇਸ ਆਦਿ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਸ੍ਰੀ ਚਮਕੌਰ ਸਾਹਿਬ ਦੇ ਡੀ.

Ad Position 21
No active advertisement
ਅਜੀਤ ਡੈਸਕ 04-11-2026
ਸ੍ਰੀ ਚਮਕੌਰ ਸਾਹਿਬ, 3 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁਜਰਾਂ ਵਿਖੇ ਡਰੀਮਲੈਂਡ ਪਬਲਿਕ ਸਕੂਲ ਤੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਵਿੱਦਿਅਕ ਸੰਸਥਾਵਾਂ ਦੀਆਂ ਅੱਜ ਸਾਲਾਨਾ ਖੇਡਾਂ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਚੇਅਰਮੈਨ ਤੇ ਉੱਘੇ ਗਾਇਕ ਗਗਨ ਕੋਕਰੀ ਨੇ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਨਾ ਲਈ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ, ਜੋ ਸਾਡੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਮੁਕਾਬਲਿਆਂ ਸੰਬੰਧੀ ਸੰਸਥਾਵਾਂ ਦੀ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਫਿਲਮੀ ਪਰਦੇ ਦੇ ਅਦਾਕਾਰ ਮਲਕੀਤ ਰੌਣੀ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਫੁੱਟਬਾਲ, ਗੋਲਾ ਸੁੱਟਣਾ, ਡਿਸਕ ਥਰੋਅ, ਦੌੜਾਂ 200,400 ਤੇ 800 ਮੀਟਰ ਸਮੇਤ ਚਾਟੀ ਰੇਸ, ਫੱਟਾ ਰੇਸ ਅਤੇ ਥ੍ਰੀ ਲੈਗ ਰੇਸ ਆਦਿ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਸ੍ਰੀ ਚਮਕੌਰ ਸਾਹਿਬ ਦੇ ਡੀ. ਐਸ. ਪੀ. ਮਨਜੀਤ ਸਿੰਘ ਅੋਲਖ ਨੇ ਅਦਾ ਕਰਦਿਆਂ ਵਿਦਿਆਰਥੀ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਅੰਤ ’ਚ ਸੰਸਥਾਵਾਂ ਦੇ ਚੇਅਰਪਰਸਨ ਤੇ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਕਿਹਾ ਕਿ ਅਸੀਂ ਚੰਗੇ ਸਮਾਜ ਦੀ ਸਿਰਜਣਾ ਵਿਦਿਆਰਥੀਆਂ ਦੇ ਰੂਪ ਵਿਚ ਕਰ ਰਹੇ ਹਾਂ, ਜੋ ਸਾਡਾ ਤੇ ਸਾਡੇ ਦੇਸ਼ ਦਾ ਭਵਿੱਖ ਹਨ, ਇਨ੍ਹਾਂ ਨੂੰ ਸੰਭਾਲ ਕੇ ਅੱਗੇ ਲਜਾਣਾ ਹੀ ਦੇਸ਼ ਦੀ ਤਰੱਕੀ ਲਈ ਰਾਹ ਪੈਦਾ ਕਰਦਾ ਹੈ। ਇਸ ਮੌਕੇ ਅਦਾਕਾਰ ਜਸਵੀਰ ਗਿੱਲ ਤੇ ਹਰਵਿੰਦਰ ਔਜਲਾ, ਪ੍ਰਸਿੱਧ ਗਾਇਕ ਅਮਰਵੀਰ ਬਾਗੀ ਭੰਗੂ, ਜਗਰੂਪ ਸਿੰਘ, ਮਲਕੀਤ ਰੌਣੀ, ਅਮਨਦੀਪ ਕੌਰ, ਕਰਨਜੋਤ ਕੌਰ, ਬੇਅੰਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਕਾਂਗੜ ਵਿਖੇ ਈ-ਵੇਸਟ ਜਾਗਰੂਕਤਾ ਤਹਿਤ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਨਾਨ ਸ਼ੈਲਰ ਆੜ੍ਹਤੀ ਐਸੋਸੀਏੇਸ਼ਨ ਖਰੜ ਦਾ ਗਠਨ, ਸੁਨੀਲ ਅਗਰਵਾਲ ਬਣੇ ਕਾਰਜਕਾਰੀ ਪ੍ਰਧਾਨ
Ad Position 24