ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੀ ਤਿਮਾਹੀ ਸਮੀਖਿਆ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਸੀ.
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੀ ਤਿਮਾਹੀ ਸਮੀਖਿਆ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸਮੀਖਿਆ ਅਧੀਨ ਤਿਮਾਹੀ ਦੌਰਾਨ ਕੁੱਲ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਨ੍ਹਾਂ ਵਿਚ 61 ਔਰਤਾਂ, ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 43 ਵਿਅਕਤੀ, ਹਿਰਾਸਤ ਵਿਚ ਬੰਦ 6 ਵਿਅਕਤੀ, 26 ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀ ਅਤੇ ਇੱਕ ਨਾਬਾਲਗ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਥਾਰਟੀ ਵਲੋਂ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲ ਸਕਣ। ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਦੌਰਾਨ ਸਥਾਈ ਲੋਕ ਅਦਾਲਤ ਵਿਚ 227 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਜਦਕਿ ਕੌਮੀ ਲੋਕ ਅਦਾਲਤ ਵਿਚ ਕੁੱਲ 13,293 ਮਾਮਲਿਆਂ ਦਾ ਨਿਪਟਾਰਾ ਕਰਦਿਆਂ 10,82,47,152 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਨ੍ਹਾਂ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਲਖਵਿੰਦਰ ਕੌਰ ਦੁੱਗਲ, ਸੀ.ਜੇ.ਐਮ. ਸੁਖਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਡੀ.ਐੱਸ.ਪੀ. (ਡੀ) ਰਾਜਪਾਲ ਸਿੰਘ ਗਿੱਲ, ਡੀ.ਏ. ਸੁਖਦੇਵ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।