05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਖ਼ਾਲਸਾ ਸਕੂਲ ਦੇ ਪੁਰਾਣੇ ਵਿਦਿਆਰਥੀਆਂ 1970-73 ਦੇ ਬੈਚ ਵਲੋਂ ਕੀਤੀ ਗਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ ਐਸ ਨਿੱਕੂਵਾਲ)-ਸਥਾਨਕ ਐਸ. ਜੀ.

Ad Position 21
No active advertisement
ਅਜੀਤ ਡੈਸਕ 05-11-2026
ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ ਐਸ ਨਿੱਕੂਵਾਲ)-ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 1970-72 ਬੈਚ ਦੇ ਪਾਸ ਵਿਦਿਆਰਥੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਸਬੰਧੀ ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇੰਜੀਨੀਅਰ ਸੁਰਿੰਦਰ ਸਿੰਘ ਦੇ ਇਸ ਵਿਸ਼ੇਸ਼ ਉਪਰਾਲੇ ਸਦਕਾ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਇਹ 1970-72 ਬੈਚ ਦੇ ਵਿਦਿਆਰਥੀ ਇਕੱਠੇ ਹੋ ਰਹੇ ਹਨ ਅਤੇ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਦੀ ਮਿਲਣੀ ਵਿਚ ਕਈ ਸਾਥੀ ਤਾਂ ਸਕੂਲ ਤੋਂ ਬਾਅਦ ਪਹਿਲੀ ਵਾਰ ਮਿਲੇ ਸਨ। ਸਾਰੇ ਪੁਰਾਣੇ ਸਾਥੀਆਂ ਨੇ ਭਾਵੁਕਤਾ ਭਰੇ ਅੰਦਾਜ਼ ਦੇ ਨਾਲ ਆਪਣੇ ਸਮੇਂ ਦੇ ਅਧਿਆਪਕਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਆਪਣੀ ਹੁਣ ਤੱਕ ਦੀ ਕਾਮਯਾਬੀ ਦਾ ਸਿਹਰਾ ਉਨ੍ਹਾਂ ਅਧਿਆਪਕਾਂ ਦੇ ਸਿਰ ਬੰਨਿ੍ਆ। ਇਹਨਾਂ ਪੁਰਾਣੇ ਸਾਥੀਆਂ ਵਿਚੋਂ ਜ਼ਿਆਦਾਤਰ ਦੀਆਂ ਪਤਨੀਆਂ ਵੀ ਇਸ ਮੌਕੇ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਅੱਗੇ ਤੋਂ ਵੀ ਇਹ ਮਿਲਣੀ ਲਗਾਤਾਰ ਜਾਰੀ ਰਹੇਗੀ।ਉਨ੍ਹਾਂ ਪ੍ਰਿੰਸੀਪਲ ਸੰਤੋਖ ਸਿੰਘ, ਪ੍ਰਿੰਸੀਪਲ ਸੰਪੂਰਨ ਸਿੰਘ, ਪ੍ਰਿੰਸੀਪਲ ਮਨਮੋਹਨ ਸਿੰਘ, ਪ੍ਰਿੰਸੀਪਲ ਮਨੋਹਰ ਸਿੰਘ ਸੈਣੀ, ਪ੍ਰਿੰਸੀਪਲ ਨਿਰੰਜਨ ਸਿੰਘ ਰਾਣਾ ਦੇ ਸਮੇਂ ਹੋਈ ਤਰੱਕੀ ਤੇ ਤਸੱਲੀ ਅਤੇ ਖ਼ੁਸ਼ੀ ਪ੍ਰਗਟਾਈ ਅਤੇ ਮੌਜੂਦਾ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਦੇ ਵਲੋਂ ਸਕੂਲ ਵਿਚ ਕੀਤੇ ਜਾ ਰਹੇ ਸੁਧਾਰ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਗਈ।ਇਸ ਮੌਕੇ ਇੰਜੀਨੀਅਰ ਜਗਜੀਤ ਸਿੰਘ, ਇੰਜੀਨੀਅਰ ਜਸਬੀਰ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਦਵਿੰਦਰ ਸਿੰਘ ਅਗੰਮਪੁਰ, ਤਜਿੰਦਰ ਸਿੰਘ ਰਤਨ, ਭਾਗ ਸਿੰਘ, ਇੰਜੀਨੀਅਰ ਮੇਜਰ ਸਿੰਘ, ਮੇਜਰ ਕਿਰਪਾਲ ਸਿੰਘ, ਤਜਿੰਦਰ ਸਿੰਘ ਵਾਲੀਆ, ਮਨਜੋਤ ਸਿੰਘ ਬੇਦੀ, ਇੰਜੀਨੀਅਰ ਕੁਲਵੰਤ ਸਿੰਘ, ਇੰਜੀਨੀਅਰ ਹਰਮੀਤ ਸਿੰਘ ਲੋਦੀਪੁਰ, ਦਲੇਲ ਸਿੰਘ ਸੂਰੇਵਾਲ, ਮਹਿੰਦਰ ਸਿੰਘ ਮਜਾਰਾ, ਕੈਪਟਨ ਕੁਲਦੀਪ ਸਿੰਘ ਮਜਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ
Ad Position 24