05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ

ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਸਬੰਧੀ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਕੁੰਮਾ ਮਾਸ਼ਕੀ, ਸ੍ਰੀ ਚਮਕੌਰ ਸਾਹਿਬ ਅਤੇ ਦਾਸਤਾਨ-ਏ-ਖਾਲਸਾ ਵਿਖੇ ਲਿਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਸਬੰਧੀ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਕੁੰਮਾ ਮਾਸ਼ਕੀ, ਸ੍ਰੀ ਚਮਕੌਰ ਸਾਹਿਬ ਅਤੇ ਦਾਸਤਾਨ-ਏ-ਖਾਲਸਾ ਵਿਖੇ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਟੂਰ ਦੌਰਾਨ ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਉੱਥੇ ਵਿਦਿਆਰਥੀਆਂ ਨੂੰ ਇਹਨਾਂ ਧਾਰਮਿਕ ਸਥਾਨਾਂ ਦੇ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਤਿੰਦਰ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਬਲਦੀਪ ਕੌਰ, ਮਮਤਾ ਦੇਵੀ, ਸ਼ਾਂਤੀ ਦੇਵੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਉਚੇਰੀ ਸਿੱਖਿਆ, ਹਰ ਨਾਗਰਿਕ ਦਾ ਮੁਫ਼ਤ ਇਲਾਜ ਤੇ 23 ਫ਼ਸਲਾਂ ਸਮੇਤ ਫਲਾਂ-ਸਬਜ਼ੀਆਂ ’ਤੇ ਐਮ.ਐਸ.ਪੀ. ਯਕੀਨੀ ਬਣਾਵਾਂਗੇ-... ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਪੁਰਾਣੇ ਵਿਦਿਆਰਥੀਆਂ 1970-73 ਦੇ ਬੈਚ ਵਲੋਂ ਕੀਤੀ ਗਈ ਮੀਟਿੰਗ
Ad Position 24