05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਭਾਰੀ ਸਕੱਤਰ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਪ੍ਰਭਾਰੀ ਸਕੱਤਰ ਕੁਮਾਰ ਰਾਹੁਲ, ਆਈ. ਏ.

Ad Position 21
No active advertisement
ਅਨਾਜ ਮੰਡੀ ਦਾ ਦੌਰਾ ਕਰ ਰਹੇ ਪ੍ਰਭਾਰੀ ਸਕੱਤਰ ਰਾਹੁਲ ਭੰਡਾਰੀ ਨਾਲ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ । 05-11-2026
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਪ੍ਰਭਾਰੀ ਸਕੱਤਰ ਕੁਮਾਰ ਰਾਹੁਲ, ਆਈ.ਏ.ਐਸ. ਵਲੋਂ ਅੱਜ ਜ਼ਿਲ੍ਹਾ ਰੂਪਨਗਰ ਦੀਆਂ ਭਾਗੋਮਾਜਰਾ ਅਤੇ ਰੋਪੜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਵੀ ਹਾਜ਼ਰ ਸਨ। ਪ੍ਰਭਾਰੀ ਸਕੱਤਰ ਨੇ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਮੰਡੀਆਂ ਵਿਚ ਸੁਚਾਰੂ ਪ੍ਰਬੰਧ ਬਣਾਈ ਰੱਖਣ ਲਈ ਅਧਿਕਾਰੀ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਅਕੈਡਮੀ ਦੀ ਵਿਦਿਆਰਥਣ ਤਰਨਜੋਤ ਕੌਰ ਦੀ 70ਵੀਆਂ ਕੌਮੀ ਸਕੂਲ ਖੇਡਾਂ ਲਈ ਹੋਈ ਚੋਣ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਈ.ਵੀ.ਐਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਈ ਤਿਆਰੀਆਂ ਦਾ ਜਾਇਜ਼ਾ
Ad Position 24