ਸਮੀਰੋਵਾਲ ਆਂਗਣਵਾੜੀ ਵਿਖੇ ਮਮਤਾ ਦਿਵਸ ਮਨਾਇਆ
ਨੂਰਪੁਰ ਬੇਦੀ, 4 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਥਾਨਕ ਆਂਗਣਵਾੜੀ ਕੇਂਦਰ ਸਮੀਰੋਵਾਲ ਵਿਖੇ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਡੇਂਗੂ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਨੂਰਪੁਰ ਬੇਦੀ, 4 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਥਾਨਕ ਆਂਗਣਵਾੜੀ ਕੇਂਦਰ ਸਮੀਰੋਵਾਲ ਵਿਖੇ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਡੇਂਗੂ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਐਚ.ਓ. ਮੈਡਮ ਰਜਿੰਦਰ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਤੁਲਿਤ ਖੁਰਾਕ ਲੈਣ, ਸਮੇਂ ਸਿਰ ਸਿਹਤ ਜਾਂਚ ਕਰਵਾਉਣ ਅਤੇ ਬੱਚਿਆਂ ਦੇ ਮੁਕੰਮਲ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਏ.ਐਨ.ਐਮ. ਮੈਡਮ ਭੁਪਿੰਦਰ ਕੌਰ ਨੇ ਮਾਵਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ, ਪੌਸ਼ਟਿਕ ਖੁਰਾਕ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ। ਮੇਲ ਵਰਕਰ ਕਮਲ ਕਿਸ਼ੋਰ ਨੇ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਦੀ ਨਿਯਮਤ ਸਫ਼ਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਬਦਲਦੇ ਮੌਸਮ ਦੌਰਾਨ ਖੰਘ, ਜ਼ੁਕਾਮ, ਬੁਖਾਰ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸਾਫ਼ ਪਾਣੀ ਪੀਣ ਅਤੇ ਨਿੱਜੀ ਸਫ਼ਾਈ ਰੱਖਣ ਦੀ ਸਲਾਹ ਦਿੱਤੀ। ਆਸ਼ਾ ਵਰਕਰ ਬਲਜੀਤ ਕੌਰ ਨੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਕਿਸੇ ਵੀ ਸਿਹਤ ਸਮੱਸਿਆ ਨੂੰ ਅਣਗੌਲਿਆ ਨਾ ਕਰਨ ਲਈ ਪ੍ਰੇਰਿਤ ਕੀਤਾ। ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਲੋੜ ਪੈਣ ’ਤੇ ਲੋਕ ਸੀ.ਐਚ.ਸੀ. ਸਿੰਘਪੁਰ ਹਸਪਤਾਲ ਵਿਖੇ ਸੰਪਰਕ ਕਰਕੇ ਡਾਕਟਰੀ ਸਲਾਹ ਅਤੇ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।