05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੁੰਧੋਂ ਵਲੋਂ ਪਿੰਡ ਅਭੇਪੁਰ ਵਿਖੇ ਮੀਟਿੰਗ

ਖਰੜ, 4 ਨਵੰਬਰ (ਜੰਡਪੁਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਅਭੇਪੁਰ ਵਿਖੇ ਮੀਟਿੰਗ ਹੋਈ। ਇਸ ਮੌਕੇ ਹਰਜਿੰਦਰ ਸਿੰਘ ਮੁੰਧੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਮੁੱਖ ਮਕਸਦ ਕਾਰੋਬਾਰਾਂ ਲਈ ਸਿਆਸਤ ਨੂੰ ਵਰਤਣਾ ਰਿਹਾ ਹੈ, ਉਥੇ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਸ਼ਿਆਂ ਖ਼ਿਲਾਫ਼ ਦਰਦ ‘ਚੋਂ ਉਪਜੀ ਹੈ।

Ad Position 21
No active advertisement
ਪਿੰਡ ਅਭੇਪੁਰ ਵਿਖੇ ਮੀਟਿੰਗ ਉਪਰੰਤ ਆਪਣੇ ਸਾਥੀਆਂ ਤੇ ਪਿੰਡ ਵਾਸੀਆਂ ਨਾਲ ਹਰਜਿੰਦਰ ਸਿੰਘ ਮੁੰਧੋਂ। ਤਸਵੀਰ : ਜੰਡਪੁਰੀ 05-11-2026
ਖਰੜ, 4 ਨਵੰਬਰ (ਜੰਡਪੁਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਅਭੇਪੁਰ ਵਿਖੇ ਮੀਟਿੰਗ ਹੋਈ। ਇਸ ਮੌਕੇ ਹਰਜਿੰਦਰ ਸਿੰਘ ਮੁੰਧੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਮੁੱਖ ਮਕਸਦ ਕਾਰੋਬਾਰਾਂ ਲਈ ਸਿਆਸਤ ਨੂੰ ਵਰਤਣਾ ਰਿਹਾ ਹੈ, ਉਥੇ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਸ਼ਿਆਂ ਖ਼ਿਲਾਫ਼ ਦਰਦ ‘ਚੋਂ ਉਪਜੀ ਹੈ। ਉਨ੍ਹਾਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹੁਣ ਤੱਕ ਅਣਗੌਲੇ ਗਏ ਹਲਕਾ ਖਰੜ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਵਿਕਾਸ ਪੱਖੋਂ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਹਰਨੇਕ ਸਿੰਘ ਤੇ ਸਤਵੀਰ ਸਿੰਘ ਨੇ ਪਿੰਡ ਵਾਸੀਆਂ ਵਲੋਂ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਇਸੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ, ਗੁਰਮੀਤ ਸਿੰਘ ਸ਼ਾਂਟੂ, ਭਗਤ ਸਿੰਘ ਭਗਤ ਮਾਜਰਾ ਤੇ ਰਮਨਜੀਤ ਸਿੰਘ ਖਰੜ ਆਦਿ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ। ਇਸ ਵਾਸਤੇ ਚੰਗੀ ਸੋਚ ਤੇ ਪੰਜਾਬ ਦੇ ਭਵਿੱਖ ਲਈ ਉਸਾਰੂ ਰਾਜਨੀਤੀ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਜੀਤ ਸਿੰਘ, ਭਾਈ ਪੱਪੂ, ਬੇਅੰਤ ਸਿੰਘ, ਕਰਨਵੀਰ ਸਿੰਘ, ਜੰਟਾ ਸਿੰਘ, ਬਲਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਪਿੰਡ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪਣੇ ਵੋਟ ਦੇ ਅਧਿਕਾਰ ਨੂੰ ਜਾਣੋ ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਸੰਗਰੂਰ ਰੈਲੀ ਲਈ ਕਾਫ਼ਲੇ ਸਮੇਤ ਹੋਏ ਰਵਾਨਾ
Ad Position 24