ਸੰਗਰੂਰ ਰੈਲੀ ਲਈ ਹਲਕਾ ਰੋਪੜ ਤੋਂ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ‘ਮਹਾਂ ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਰੋਪੜ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਰੋਪੜ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ‘ਮਹਾਂ ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਰੋਪੜ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਰੋਪੜ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੈ ਅਤੇ ਲੋਕ ਇਸ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਹੀਂ ਆਉਣਗੇ ਅਤੇ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ਵਿਚ ਰੋਸ ਵਧ ਰਿਹਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦਿਆਂ ਦੇ ਬਾਵਜੂਦ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਹੈ।