ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਛੇਵੇਂ ਸੂਬਾ ਪੱਧਰੀ ਇਜਲਾਸ ’ਚ ਨਵੀਂ ਸੂਬਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਛੇਵਾਂ ਸੂਬਾ ਪੱਧਰੀ ਇਜਲਾਸ ਜਥੇਬੰਦੀ ਦੇ ਬਾਨੀ ਮੈਂਬਰਾਂ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਜਥੇਬੰਦੀ ਦੀ ਨਵੀਂ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਇਸ ’ਚ ਜਗਜੀਤ ਸਿੰਘ ਸਾਹਨੇਵਾਲ ਨੂੰ ਸੂਬਾ ਪ੍ਰਧਾਨ ਅਤੇ ਪ੍ਰਿਤਪਾਲ ਸਿੰਘ ਰਾਣਾ ਅਗੰਮਪੁਰ ਨੂੰ ਸਕੱਤਰ ਜਨਰਲ ਚੁਣਿਆ ਗਿਆ।
ਮ
ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਗਈ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕਰਦੇ ਆਗੂਆਂ ਦੀ ਤਸਵੀਰ।
06-11-2026
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਛੇਵਾਂ ਸੂਬਾ ਪੱਧਰੀ ਇਜਲਾਸ ਜਥੇਬੰਦੀ ਦੇ ਬਾਨੀ ਮੈਂਬਰਾਂ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਜਥੇਬੰਦੀ ਦੀ ਨਵੀਂ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਇਸ ’ਚ ਜਗਜੀਤ ਸਿੰਘ ਸਾਹਨੇਵਾਲ ਨੂੰ ਸੂਬਾ ਪ੍ਰਧਾਨ ਅਤੇ ਪ੍ਰਿਤਪਾਲ ਸਿੰਘ ਰਾਣਾ ਅਗੰਮਪੁਰ ਨੂੰ ਸਕੱਤਰ ਜਨਰਲ ਚੁਣਿਆ ਗਿਆ। ਇਜਲਾਸ ਦੀ ਅਗਵਾਈ ਜਥੇਬੰਦੀ ਦੇ ਫਾਊਂਡਰ ਮੈਂਬਰਾਂ ਸਾਥੀ ਰਣਜੀਤ ਸਿੰਘ, ਗੁਰਿੰਦਰਜੀਤ ਸਿੰਘ ਮਜੀਠਾ, ਪ੍ਰਭਜਿੰਦਰ ਸਿੰਘ ਅੰਮ੍ਰਿਤਸਰ, ਦਲਵਿੰਦਰ ਸਿੰਘ ਗਿੱਲ, ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਨੇ ਕੀਤੀ। ਸਮੁੱਚੇ ਪ੍ਰੋਗਰਾਮ ਦੇ ਪ੍ਰਬੰਧਾਂ ਵਿਚ ਜਥੇਬੰਦੀ ਦੇ ਸੀਨੀਅਰ ਆਗੂ ਹਰਭਜਨ ਸਿੰਘ ਮੰਡ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸਰਬਸੰਮਤੀ ਨਾਲ ਚੁਣੀ ਗਈ ਨਵੀਂ ਕਮੇਟੀ ’ਚ ਉਕਤ ਤੋਂ ਇਲਾਵਾ ਹਰਭਜਨ ਸਿੰਘ ਨੂੰ ਸਰਪ੍ਰਸਤ, ਅਰਜਿੰਦਰ ਸਿੰਘ ਕਲੇਰ ਨੂੰ ਜਨਰਲ ਸਕੱਤਰ, ਰਮਨ ਕੁਮਾਰ ਨੂੰ ਉਪ ਪ੍ਰਧਾਨ, ਬਲਵਿੰਦਰ ਸਿੰਘ ਨੂੰ ਵਿੱਤ ਸਕੱਤਰ, ਸੰਦੀਪ ਕੁਮਾਰ ਤ। ਪਰਵਿੰਦਰ ਸਿੰਘ ਗੋਤਰਾ ਨੂੰ ਪ੍ਰੈੱਸ ਸਕੱਤਰ ਅਤੇ ਪ੍ਰਿਤਪਾਲ ਸਿੰਘ ਰਾਣਾ ਅਗੰਮਪੁਰ ਨੂੰ ਸਕੱਤਰ ਜਨਰਲ ਚੁਣਿਆ ਗਿਆ। ਇਸੇ ਤਰ੍ਹਾਂ ਲਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਮੋਹਾਲੀ ਅਤੇ ਪਰਮਿੰਦਰ ਸਿੰਘ ਪੰਗਲ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਾਜਵਾ ਅਤੇ ਬਰਿੰਦਰ ਸਿੰਘ ਨੂੰ ਮੀਤ ਪ੍ਰਧਾਨ, ਜਸਵੀਰ ਸਿੰਘ ਸਿੱਧੂ ਨੂੰ ਸਕੱਤਰ ਜਨਰਲ, ਸੁਖਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਨੂੰ ਜਥੇਬੰਦਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਰਹਿੰਦੇ ਸਾਥੀਆਂ ਨੂੰ ਵੀ ਆਉਣ ਵਾਲੇ ਸਮੇਂ ’ਚ ਸੂਬਾ ਕਮੇਟੀ ’ਚ ਸ਼ਾਮਿਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਜਲਾਸ ’ਚ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਸੰਬੰਧੀ ਵਿਸਥਾਰਪੂਰਵਕ ਮੰਗ ਪੱਤਰ ਤਿਆਰ ਕਰਕੇ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ। ਅੰਤ ’ਚ ਨਵੀਂ ਚੁਣੀ ਗਈ ਸੂਬਾ ਕਮੇਟੀ ਨੇ ਭਰੋਸਾ ਦਿੱਤਾ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਅਧਿਆਪਕਾਂ ਅਤੇ ਸਮੁੱਚੇ ਮੁਲਾਜ਼ਮ ਵਰਗ ਦੇ ਹੱਕਾਂ ਦੀ ਰਾਖੀ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰੇਗੀ।