05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਕਾਮੇ ਦੋ ਦਿਨਾਂ ਹੜਤਾਲ ’ਤੇ

ਰੂਪਨਗਰ, 5 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ, ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੁਆਰਾ ਲੜੀਵਾਰ ਮਿਤੀ 05/11/2026 ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਗਈ। ਹੜਤਾਲ ਵਿਚ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਰੂਪਨਗਰ, 5 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ, ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੁਆਰਾ ਲੜੀਵਾਰ ਮਿਤੀ 05/11/2026 ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਗਈ। ਹੜਤਾਲ ਵਿਚ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਗਈ। ਇਹ ਹੜਤਾਲ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੁਰਾਣੀ ਪੈਂਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਦੇਣਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਮਿਡ ਡੇ ਮੀਲ ਵਰਕਰਾਂ ਲਈ ਘੱਟੋਂ ਘੱਟ ਉਜਰਤਾਂ ਲਾਗੂ ਕਰਵਾਉਣਾ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਗਈ। ਇਸ ਹੜਤਾਲ ਵਿਚ ਜਥੇਬੰਦੀ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕੱਲ੍ਹ ਵੀ ਇਸੇ ਤਰ੍ਹਾਂ ਮਿਤੀ 06/11/2026 ਨੂੰ ਵੀ ਸਮੂਹ ਕਾਮੇ ਕਲਮ ਛੋੜ/ਕੰਪਿਊਟਰ ਬੰਦ ਕਰਕੇ ਹੜਤਾਲ ’ਤੇ ਰਹਿਣਗੇ। ਸਰਕਾਰ ਵਲੋਂ ਕੋਈ ਵੀ ਗੱਲਬਾਤ/ਮੀਟਿੰਗ ਯੂਨੀਅਨ ਨਾਲ ਨਹੀਂ ਕੀਤੀ ਗਈ, ਜਿਸ ਕਰਕੇ ਸੂਬਾ ਜਥੇਬੰਦੀ ਵਲੋਂ ਉਕਤ ਐਕਸ਼ਨ ਦਿੱਤੇ ਗਏ ਹਨ। ਸਰਕਾਰ ਜੇਕਰ ਹੁਣ ਵੀ ਆਪਣੀ ਅੜੀਅਲ ਰਵੱਈਆਂ ਨਹੀਂ ਛੱਡਦੀ ਤਾਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਅਮਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ, ਪੀ.ਐਸ.ਐਮ.ਐਸ.ਯੂ., ਰੂਪਨਗਰ, ਅਮਨਦੀਪ ਸਿੰਘ ਜਨਰਲ ਸਕੱਤਰ, ਜਸਵਿੰਦਰ ਕੌਰ ਚੇਅਰਮੈਨ, ਮਨੋਜ ਕੁਮਾਰ ਪ੍ਰਧਾਨ, ਕਰਮਵੀਰ ਸਿੰਘ, ਡੀ. ਸੀ. ਦਫਤਰ, ਜਗਤਾਰ ਸਿੰਘ ਗਿੱਲ, ਗਿਆਨ ਸਿੰਘ ਘਨੌਲੀ ਪ੍ਰਧਾਨ, ਰਾਮਦਾਸ ਸਸਕੌਰ, ਪਰਮਿੰਦਰ ਸਿੰਘ, ਪ੍ਰਿੰਸਪਾਲ, ਰਜੇਸ਼ ਰਾਣਾ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਪਰਦੀਪ ਸਿੰਘ, ਹਰਪ੍ਰੀਤ ਸਿੰਘ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋ ਬਹੁ ਗਿਣਤੀ ਵਿਚ ਪ੍ਰਾਧਨ, ਅਹੁਦੇਦਾਰ/ਕਰਮਚਾਰੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਸ ਦੇ ਵਾਅਦਿਆਂ ਦਾ ਕਦੰਬਾ ਕੰਪਲੈਕਸ ਨੂੰ ਅੱਜ ਵੀ ਇੰਤਜ਼ਾਰ, ਸਾਢੇ ਚਾਰ ਸਾਲਾਂ ਦਾ ਵਿਕਾਸ ਕਿੱਥੇ?-ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਛੇਵੇਂ ਸੂਬਾ ਪੱਧਰੀ ਇਜਲਾਸ ’ਚ ਨਵੀਂ ਸੂਬਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ
Ad Position 24