05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐਸ. ਐਮ. ਓ. ਡਾ. ਹਰਪ੍ਰੀਤ ਕੌਰ ਵਲੋਂ ਨੂਰਪੁਰ ਬੇਦੀ ਹਸਪਤਾਲ ਦਾ ਦੌਰਾ

ਨੂਰਪੁਰ ਬੇਦੀ, 5 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਨੂਰਪੁਰ ਬੇਦੀ ਵਿਖੇ ਮਰੀਜ਼ਾਂ ਨੂੰ ਨਿਰਵਿਘਨ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਵਲੋਂ ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 06-11-2026
ਨੂਰਪੁਰ ਬੇਦੀ, 5 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਨੂਰਪੁਰ ਬੇਦੀ ਵਿਖੇ ਮਰੀਜ਼ਾਂ ਨੂੰ ਨਿਰਵਿਘਨ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਵਲੋਂ ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕਰਦਿਆਂ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਦਵਾਈਆਂ ਦੀ ਉਪਲਬਧਤਾ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਬਰੀਕੀ ਨਾਲ ਮੁਲਾਂਕਣ ਕੀਤਾ। ਉਨ੍ਹਾਂ ਸਬੰਧਤ ਵਿਭਾਗਾਂ ’ਚ ਚੱਲ ਰਹੇ ਕੰਮਕਾਜ ਅਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੇ ਹਸਪਤਾਲ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ, ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਨੂੰ ਤਰਜੀਹ ਦੇਣ ਸੰਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਹਰਪ੍ਰੀਤ ਕੌਰ ਨੇ ਸਟਾਫ਼ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਸਮੇਂ ਸਿਰ ਤੇ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਲਈ ਸਾਰੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ। ਉਨ੍ਹਾਂ ਨੇ ਦੀਵਾਲੀ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਸਪਤਾਲ ਵਿਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਜ਼ਰੂਰੀ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਪੂਰਨ ਸੁਰਜੀਤ ਅਕਾਲੀ ਦਲ ਦੇ ਅਹੁਦੇਦਾਰਾਂ ਬੇਦੀ ਤੇ ਪੰਮਾ ਵਲੋਂ ਅਸਤੀਫ਼ਾ ਦੇ ਕੇ ਚੰਦੂਮਾਜਰਾ ਦੇ ਨਾਲ ਚੱਲਣ ਦਾ ਕੀਤਾ ਐਲਾਨ ਅਗਲੀ ਖ਼ਬਰ ਬੈਂਸ ਦੇ ਵਾਅਦਿਆਂ ਦਾ ਕਦੰਬਾ ਕੰਪਲੈਕਸ ਨੂੰ ਅੱਜ ਵੀ ਇੰਤਜ਼ਾਰ, ਸਾਢੇ ਚਾਰ ਸਾਲਾਂ ਦਾ ਵਿਕਾਸ ਕਿੱਥੇ?-ਡਾ. ਸੁਭਾਸ਼ ਸ਼ਰਮਾ
Ad Position 24