05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੇਂਟ ਕਾਰਮਲ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਰੂਪਨਗਰ, 5 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਪੋਕਸੋ ਐਕਟ, 2012 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾ ਤੇ ਕਾਨੂੰਨੀ ਪ੍ਰਬੰਧਾਂ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 06-11-2026
ਰੂਪਨਗਰ, 5 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਪੋਕਸੋ ਐਕਟ, 2012 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾ ਤੇ ਕਾਨੂੰਨੀ ਪ੍ਰਬੰਧਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਜੇ. ਐਮ. ਆਈ. ਸੀ. ਜੱਜ ਜੋਸ਼ੀਕਾ ਸੂਦ, ਐਡਵੋਕੇਟ ਹਰਮਿੰਦਰ ਸਿੰਘ ਤੇ ਪੀ. ਐਲ. ਵੀ. ਪ੍ਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਹੋਇਆ ਪੋਕਸੋ ਐਕਟ, 2012 ਬਾਰੇ ਮਹੱਤਵਪੂਰਨ ਕਾਨੂੰਨੀ ਪ੍ਰਬੰਧਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਨਿੱਜੀ ਸੁਰੱਖਿਆ ਅਤੇ ਕਾਨੂੰਨੀ ਅਧਿਕਾਰਾ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਨਿੱਜੀ ਸੁਰੱਖਿਆ ਅਤੇ ਕਾਨੂੰਨੀ ਅਧਿਕਾਰਾ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਕਿਸੇ ਵੀ ਮੁਸ਼ਕਲ ਜਾਂ ਅਸੁਰੱਖਿਅਤ ਸਥਿਤੀ ਵਿੱਚ ਉਚਿਤ ਸਹਾਇਤਾ ਪ੍ਰਾਪਤ ਕਰਨ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜਰੂਰੀ ਹੈ। ਇਸਦੇ ਨਾਲ ਹੀ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਅਤੇ ਐਸ.ਸੀ.ਐਸ. ਦੀ ਟੀਮ ਨੇ ਮਹਿਮਾਨਾ ਦਾ ਸੁਆਗਤ ਕੀਤਾ ਅਤੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਆਪਣਾ ਕੀਮਤੀ ਸਮਾਂ ਦੇਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕ ਬਣਾਉਣ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ ਗਈ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਨੇ ਸੁਰੱਖਿਅਤ ਬਚਪਨ- ਸੁਰੱਖਿਅਤ ਭਵਿੱਖ ਦਾ ਸੰਦੇਸ਼ ਦਿੰਦਿਆ ਬੱਚਿਆ ਲਈ ਸੁਰੱਖਿਅਤ, ਭੈਅ-ਮੁਕਤ ਅਤੇ ਸੁਖਾਵਾਂ ਵਾਤਾਵਰਨ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਆਪਣੀ ਮੌਜੂਦਗੀ ਅਤੇ ਸਹਿਯੋਗ ਨਾਲ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਡਾ. ਭਾਨੂ ਪ੍ਰਤਾਪ ਪਰਮਾਰ ਨੇ ਪੰਜਾਬ ਦੇ ਸਰਜਨਾਂ ਦੀ ਸਾਲਾਨਾ ਕਾਨਫ਼ਰੰਸ ‘ਪੰਜਾਬ ਸਰਜ 2026’ ਵਿਚ ਦਿੱਤਾ ਯਾਦਗਾਰੀ ਭਾਸ਼ਨ ਅਗਲੀ ਖ਼ਬਰ ਪੂਰਨ ਸੁਰਜੀਤ ਅਕਾਲੀ ਦਲ ਦੇ ਅਹੁਦੇਦਾਰਾਂ ਬੇਦੀ ਤੇ ਪੰਮਾ ਵਲੋਂ ਅਸਤੀਫ਼ਾ ਦੇ ਕੇ ਚੰਦੂਮਾਜਰਾ ਦੇ ਨਾਲ ਚੱਲਣ ਦਾ ਕੀਤਾ ਐਲਾਨ
Ad Position 24